ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਦੇ ਗਿਰੋਹ ਦਾ ਹੋਇਆ ਪਰਦਾਫਾਸ਼, ਦੋ  6.5 KG ਹੈਰੋਇਨ ਸਣੇ ਹੋਏ ਕਾਬੂ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਦੇ ਗਿਰੋਹ ਦਾ ਹੋਇਆ ਪਰਦਾਫਾਸ਼, ਦੋ  6.5 KG ਹੈਰੋਇਨ ਸਣੇ ਹੋਏ ਕਾਬੂ

ਬਟਾਲਾ ਪੁਲਿਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਦੋ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ 6.5 ਕਿਲੋਗ੍ਰਾਮ ਹੈਰੋਇਨ, ਛੇ ਜ਼ਿੰਦਾ ਕਾਰਤੂਸਾਂ ਦੇ ਨਾਲ ਇੱਕ .30-ਕੈਲੀਬਰ ਪਿਸਤੌਲ ਅਤੇ ₹100,000 ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਇਸ ਦੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਥਿਆਰ ਇਸ ਨੈੱਟਵਰਕ ਦੇ ਅੰਦਰ ਕੰਮ ਕਰਨ ਵਾਲੇ ਵਿਅਕਤੀਆਂ ਨੂੰ ਸਪਲਾਈ ਕੀਤੇ ਜਾ ਰਹੇ ਸਨ। ਸਿਵਲ ਲਾਈਨਜ਼ ਪੁਲਿਸ ਸਟੇਸ਼ਨ, ਬਟਾਲਾ ਵਿਖੇ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਇਸ ਪੂਰੇ ਨੈਟਵਰਕ ਨਾਲ ਜੁੜੇ ਲਿੰਕ ਪਤਾ ਲਗਾਉਣ ਲਈ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।