- Updated: August 05, 2026 02:16 PM
ਪੰਜਾਬ ਪੁਲਿਸ ਨਸ਼ਾ ਤਸਕਰੀ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਪੰਜਾਬ ਨੂੰ ਇੱਕ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਇੱਕ ਵਾਰ ਫਿਰ ਵੱਡੀ ਸਫਲਤਾ ਹਾਸਿਲ ਹੋਈ ਹੈ। ਦੋ ਮੁਲਜ਼ਮਾਂ ਨੂੰ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਅਤੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ, 10 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਅਤੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਥਾਣਾ ਘਰਿੰਡਾ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ ਐਕਟ ਦੇ ਤਹਿਤ ਇੱਕ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਅਗਲੇ ਅਤੇ ਪਿਛਲੇ ਸਬੰਧ ਸਥਾਪਤ ਕਰਨ, ਸ਼ਾਮਲ ਸਾਰੇ ਸਹਿਯੋਗੀਆਂ ਦੀ ਪਛਾਣ ਕਰਨ ਅਤੇ ਪੂਰੀ ਸਪਲਾਈ ਲੜੀ ਨੂੰ ਖਤਮ ਕਰਨ ਲਈ ਜਾਂਚ ਜਾਰੀ ਹੈ।