CWC 23 ''ਚ ਭਾਰਤ ਨੇ ਨਿਊਜ਼ੀਲੈਂਡ ਨੂੰ ਵਿਰਾਟ ਦੀ ਸ਼ਾਨਦਾਰ ਪਾਰੀ ਦੀ ਬਦੌਲਤ 4 ਵਿਕਟਾਂ ਨਾਲ ਹਰਾਇਆ। 

CWC 23 ''ਚ ਭਾਰਤ ਨੇ ਨਿਊਜ਼ੀਲੈਂਡ ਨੂੰ ਵਿਰਾਟ ਦੀ ਸ਼ਾਨਦਾਰ ਪਾਰੀ ਦੀ ਬਦੌਲਤ 4 ਵਿਕਟਾਂ ਨਾਲ ਹਰਾਇਆ। 

ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਵਨਡੇ ਵਿਸ਼ਵ ਕੱਪ 2023 ਦਾ 21ਵਾਂ ਮੈਚ ਧਰਮਸ਼ਾਲਾ ਦੇ ਐੱਚ. ਪੀ. ਸੀ. ਏ. ਸਟੇਡੀਅਮ ਵਿੱਚ ਖੇਡਿਆ ਗਿਆ। ਮੈਚ 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ।ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਨ ਆਈ ਨਿਊਜ਼ੀਲੈਂਡ ਨੇ ਡੇਰਿਲ ਮਿਸ਼ੇਲ ਦੀਆਂ 130 ਦੌੜਾਂ ਤੇ ਰਚਿਨ ਰਵਿੰਦਰਾ ਦੀਆਂ 75 ਦੌੜਾਂ ਦੀ ਬਦੌਲਤ 50 ਓਵਰਾਂ 'ਚ ਆਲ ਆਊਟ ਹੋ ਕੇ 273 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤ ਲਈ 274 ਦੌੜਾਂ ਦਾ ਟੀਚਾ ਦਿੱਤਾ। ਸ਼ੰਮੀ ਇਸ ਦੌਰਾਨ ਸ਼ਾਨਦਾਰ ਰਿਹਾ। ਉਨ੍ਹਾਂ ਨੇ ਆਪਣੇ ਓਵਰਾਂ ਦੇ ਕੋਟੇ ਵਿੱਚ ਗੇਂਦਬਾਜ਼ੀ ਕੀਤੀ ਅਤੇ 5 ਵਿਕਟਾਂ ਲਈਆਂ।

ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤੀ ਟੀਮ ਨੇ ਵਿਰਾਟ ਕੋਹਲੀ ਦੀਆਂ 95 ਦੌੜਾਂ ਦੀ ਬਦੌਲਤ 48 ਓਵਰਾਂ 'ਚ 6 ਵਿਕਟਾਂ ਗੁਆ ਕੇ 274 ਦੌੜਾਂ ਬਣਾਈਆਂ ਤੇ 4 ਵਿਕਟਾਂ ਨਾਲ ਮੈਚ ਜਿੱਤ ਲਿਆ। ਵਿਰਾਟ ਕੋਹਲੀ ਨੇ ਸ਼ਾਨਦਾਰ 95 ਦੌੜਾਂ ਬਣਾ ਆਊਟ ਹੋਏ। ਵਿਰਾਟ ਨੇ ਆਪਣੀ ਪਾਰੀ ਦੇ ਦੌਰਾਨ 8 ਚੌਕੇ ਤੇ 2 ਛੱਕੇ ਲਾਏ । ਭਾਰਤੀ ਟੀਮ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਰੋਹਿਤ ਸ਼ਰਮਾ 46 ਦੌੜਾਂ ਬਣਾ ਲਾਕੀ ਫਰਗੂਸਨ ਵਲੋਂ ਆਊਟ ਹੋ ਕੇ ਪਵੇਲੀਅਨ ਪਰਤ ਗਿਆ। ਭਾਰਤੀ ਟੀਮ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਸ਼ੁਭਮਨ ਗਿੱਲ 26 ਦੌੜਾਂ ਬਣਾ ਲਾਕੀ ਫਰਗੂਸਨ ਵਲੋਂ ਆਊਟ ਹੋ ਗਿਆ। ਭਾਰਤ ਦੀ ਤੀਜੀ ਵਿਕਟ ਸ਼੍ਰੇਅਸ ਅਈਅਰ ਦੇ ਤੌਰ 'ਤੇ ਡਿੱਗੀ। ਅਈਅਰ 33 ਦੌੜਾਂ ਬਣਾ ਬੋਲਟ ਵਲੋਂ ਆਊਟ ਹੋਏ। ਭਾਰਤ ਦੀ ਚੌਥੀ ਵਿਕਟ ਕੇ. ਐੱਲ. ਰਾਹੁਲ ਦੇ ਤੌਰ 'ਤੇ ਡਿੱਗੀ। ਅਈਅਰ 27 ਦੌੜਾਂ ਬਣਾ ਸੈਂਟਨਰ ਵਲੋਂ ਆਊਟ ਹੋਏ। ਭਾਰਤ ਦੀ ਚੌਥੀ ਵਿਕਟ ਸੂਰਯਕੁਮਾਰ ਯਾਦਵ ਦੇ ਤੌਰ 'ਤੇ ਡਿੱਗੀ। ਸੂਰਯਕੁਮਾਰ 2 ਦੌੜਾਂ ਬਣਾ ਰਨ ਆਊਟ ਹੋਏ। ਰਵਿੰਦਰ ਜਡੇਜਾ ਤੇ ਮੁਹੰਮਦ ਸ਼ੰਮੀ ਕ੍ਰਮਾਵਰ 39 ਤੇ 1 ਦੌੜ ਬਣਾ ਅਜੇਤੂ ਰਹੇ।

ਪਲੇਇੰਗ 11
ਭਾਰਤ- ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇ. ਐੱਲ. ਰਾਹੁਲ (ਵਿਕਟਕੀਪਰ), ਸੂਰਯਕੁਮਾਰ ਯਾਦਵ, ਰਵਿੰਦਰ ਜਡੇਜਾ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ, ਮੁਹੰਮਦ ਸ਼ੰਮੀ, ਮੁਹੰਮਦ ਸਿਰਾਜ।

ਨਿਊਜ਼ੀਲੈਂਡ- ਡੇਵੋਨ ਕੋਨਵੇ, ਵਿਲ ਯੰਗ, ਰਚਿਨ ਰਵਿੰਦਰਾ, ਡੇਰਿਲ ਮਿਸ਼ੇਲ, ਟੌਮ ਲੈਥਮ (ਕਪਤਾਨ ਅਤੇ ਵਿਕਟਕੀਪਰ), ਗਲੇਨ ਫਿਲਿਪਸ, ਮਾਰਕ ਚੈਪਮੈਨ, ਮਿਸ਼ੇਲ ਸੈਂਟਨਰ, ਮੈਟ ਹੈਨਰੀ, ਲਾਕੀ ਫਰਗੂਸਨ, ਟ੍ਰੇਂਟ ਬੋਲਟ