- Updated: November 11, 2026 03:00 PM
ਸਾਈਬਰ ਠੱਗਾਂ ਨੇ ਵੱਖ-ਵੱਖ ਤਰੀਕਿਆਂ ਨਾਲ ਦੋ ਵਿਅਕਤੀਆਂ ਦੇ ਬੈਂਕ ਖ਼ਾਤਿਆਂ ’ਚੋਂ ਕਰੀਬ 12 ਲੱਖ ਰੁਪਏ ਦੀ ਰਕਮ ਕਢਵਾ ਲਈ। ਪਹਿਲੇ ਮਾਮਲੇ ਵਿੱਚ ਬਠਿੰਡਾ ਵਾਸੀ ਗੁਰਮੀਤ ਸਿੰਘ ਨੇ ਸਾਈਬਰ ਕ੍ਰਾਈਮ ਸੈੱਲ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਦੱਸਿਆ ਕਿ ਸਾਈਬਰ ਠੱਗਾਂ ਨੇ ਉਸ ਦੇ ਕ੍ਰੈਡਿਟ ਕਾਰਡ ਰਾਹੀਂ ਖਾਤੇ ਵਿੱਚੋਂ 2,02,004 ਰੁਪਏ ਕਢਵਾ ਲਏ। ਇਸ ਤਰ੍ਹਾਂ ਮੁਲਜ਼ਮਾਂ ਨੇ ਉਸ ਨਾਲ ਧੋਖਾਧੜੀ ਕੀਤੀ।
ਇਸੇ ਤਰ੍ਹਾਂ ਦੂਜੇ ਮਾਮਲੇ ਵਿੱਚ ਨਰੂਆਣਾ ਵਾਸੀ ਗੁਰਪ੍ਰੀਤ ਸਿੰਘ ਨੇ ਸਾਈਬਰ ਕ੍ਰਾਈਮ ਵਿੰਗ ਕੋਲ ਸ਼ਿਕਾਇਤ ਦਰਜ ਕਰਵਾਉਂਦਿਆਂ ਦੱਸਿਆ ਕਿ ਕੁਝ ਅਣਪਛਾਤੇ ਸਾਈਬਰ ਠੱਗਾਂ ਨੇ ਉਸ ਦਾ ਮੋਬਾਈਲ ਫੋਨ ਹੈਕ ਕਰਕੇ ਉਸ ਦੇ ਬੈਂਕ ਖਾਤੇ ਵਿੱਚੋਂ 9,94,000 ਰੁਪਏ ਟਰਾਂਸਫਰ ਕਰ ਲਏ। ਪੁਲਿਸ ਨੇ ਦੋਵਾਂ ਸ਼ਿਕਾਇਤਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਏ ਹਨ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।