ਹੁਣ ਡਿਬਰੂਗੜ੍ਹ ਜੇਲ੍ਹ ''ਚ ਬੰਦ ਅੰਮ੍ਰਿਤਪਾਲ ਸਿੰਘ ਦਾ ਇਕ ਹੋਰ ਸਾਥੀ ਲੜੇਗਾ ਚੋਣ,ਡੇਰਾ ਬਾਬਾ ਨਾਨਕ ਤੋਂ ਦਲਜੀਤ ਕਲਸੀ ਲੜਨਗੇ ਚੋਣ

ਹੁਣ ਡਿਬਰੂਗੜ੍ਹ ਜੇਲ੍ਹ ''ਚ ਬੰਦ ਅੰਮ੍ਰਿਤਪਾਲ ਸਿੰਘ ਦਾ ਇਕ ਹੋਰ ਸਾਥੀ ਲੜੇਗਾ ਚੋਣ,ਡੇਰਾ ਬਾਬਾ ਨਾਨਕ ਤੋਂ ਦਲਜੀਤ ਕਲਸੀ ਲੜਨਗੇ ਚੋਣ

ਡਿਬਰੂਗੜ੍ਹ ਜੇਲ੍ਹ 'ਚ ਬੰਦ ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਬਣਨ ਮਗਰੋਂ ਹੁਣ ਉਨ੍ਹਾਂ ਦੇ ਇਕ ਹੋਰ ਸਾਥੀ ਦਲਜੀਤ ਸਿੰਘ ਕਲਸੀ ਵਲੋਂ ਵੀ ਚੋਣ ਲੜਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦਲਜੀਤ ਸਿੰਘ ਕਲਸੀ ਸੁਖਜਿੰਦਰ ਸਿੰਘ ਰੰਧਾਵਾ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਖ਼ਾਲੀ ਹੋਈ ਡੇਰਾ ਬਾਬ ਨਾਨਕ ਸੀਟ ਤੋਂ ਚੋਣ ਲੜਨਾ ਚਾਹੁੰਦੇ ਹਨ।

ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ ਸਾਬਕਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਖ਼ਾਲੀ ਹੋਈ ਬਰਨਾਲਾ ਸੀਟ ਤੋਂ ਚੋਣ ਲੜਨ ਦਾ ਐਲਾਨ ਕੀਤਾ ਸੀ।ਅੰਮ੍ਰਿਤਪਾਲ ਸਿੰਘ ਦੇ ਇਕ ਹੋਰ ਸਾਥੀ ਪ੍ਰਧਾਨ ਮੰਤਰੀ ਉਰਫ਼ ਬਾਜੇਕੇ ਵਲੋਂ ਗਿੱਦੜਬਾਹਾ ਸੀਟ ਤੋਂ ਆਜ਼ਾਦ ਜ਼ਿਮਨੀ ਚੋਣ ਲੜਨ ਦਾ ਐਲਾਨ ਕੀਤਾ ਗਿਆ ਹੈ।

ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਦਲਜੀਤ ਸਿੰਘ ਕਲਸੀ ਅਤੇ ਕੁਲਵੰਤ ਸਿੰਘ ਰਾਊਕੇ ਐੱਨ. ਐੱਸ. ਏ. ਦੀਆਂ ਧਾਰਾਵਾਂ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਹਨ। ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੇ ਆਜ਼ਾਦ ਤੌਰ 'ਤੇ ਲੋਕ ਸਭਾ ਸੀਟ ਖਡੂਰ ਸਾਹਿਬ ਤੋਂ ਚੋਣ ਲੜੀ ਅਤੇ ਪੰਜਾਬ 'ਚ ਸਭ ਤੋਂ ਵੱਡੀ ਜਿੱਤ ਹਾਸਲ ਕੀਤੀ ਸੀ।