ਬੱਬੂ ਮਾਨ ਨੂੰ ਜਾਨ ਦਾ ਖ਼ਤਰਾ, ਮੋਹਾਲੀ ਦੇ ਘਰ ਦੀ ਵਧਾਈ ਸੁਰੱਖਿਆ। 

ਬੱਬੂ ਮਾਨ ਨੂੰ ਜਾਨ ਦਾ ਖ਼ਤਰਾ, ਮੋਹਾਲੀ ਦੇ ਘਰ ਦੀ ਵਧਾਈ ਸੁਰੱਖਿਆ। 

ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਦੇ ਘਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਮੋਹਾਲੀ ਦੇ 70 ਸੈਕਟਰ ’ਚ ਬੱਬੂ ਮਾਨ ਦਾ ਘਰ ਹੈ, ਜਿਥੇ ਪੁਲਸ ਸੁਰੱਖਿਆ ’ਚ ਵਾਧਾ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੱਬੂ ਮਾਨ ਨੂੰ ਧਮਕੀ ਭਰੀ ਕਾਲ ਆਉਣ ਤੋਂ ਬਾਅਦ ਉਨ੍ਹਾਂ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਬੱਬੂ ਮਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਹਾਲਾਂਕਿ ਅਜੇ ਤਕ ਇਹ ਸਾਫ ਨਹੀਂ ਹੋ ਸਕਿਆ ਹੈ ਕਿ ਬੱਬੂ ਮਾਨ ਨੂੰ ਧਮਕੀ ਕਿਹੜੀ ਗੈਂਗ ਜਾਂ ਵਿਅਕਤੀ ਨੇ ਦਿੱਤੀ ਹੈ।ਦੱਸ ਦੇਈਏ ਕਿ ਬੱਬੂ ਮਾਨ ਦੇ ਘਰ ਨਾਲ ਸੈਕਟਰ 70 ’ਚ ਹੋਰ ਵੀ ਮਸ਼ਹੂਰ ਪੰਜਾਬੀ ਕਲਾਕਾਰਾਂ ਦੇ ਘਰ ਹਨ। ਇਹ ਪਹਿਲਾ ਮੌਕਾ ਨਹੀਂ ਹੈ, ਜਦੋਂ ਕਿਸੇ ਪੰਜਾਬੀ ਗਾਇਕ ਨੂੰ ਧਮਕੀ ਭਰਿਆ ਫੋਨ ਆਇਆ ਹੋਵੇ। ਇਸ ਤੋਂ ਪਹਿਲਾਂ ਬਹੁਤ ਸਾਰੇ ਪੰਜਾਬੀ ਕਲਾਕਾਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਦੀਆਂ ਰਹੀਆਂ ਹਨ।