ਦਸੂਹਾ ਨੌਜਵਾਨ ਦੀ ਇਟਲੀ ਵਿੱਚ ਮੌਤ, ਚੰਗੇ ਭਵਿੱਖ ਲਈ ਗਿਆ ਸੀ ਵਿਦੇਸ਼

ਦਸੂਹਾ ਨੌਜਵਾਨ ਦੀ ਇਟਲੀ ਵਿੱਚ ਮੌਤ, ਚੰਗੇ ਭਵਿੱਖ ਲਈ ਗਿਆ ਸੀ ਵਿਦੇਸ਼

ਇਟਲੀ ਤੋਂ ਇਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਰੋਜ਼ੀ-ਰੋਟੀ ਦੀ ਭਾਲ 'ਚ ਗਏ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਨੌਜਵਾਨ ਦੀ ਮੌਤ ਕੰਮ ਕਰਦੇ ਸਮੇਂ ਲੱਗੀ ਇਕ ਭਿਆਨਕ ਸੱਟ ਕਾਰਨ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਰਾਜ ਕੁਮਾਰ ਵਜੋਂ ਹੋਈ ਹੈ।

ਰਾਜ ਕੁਮਾਰ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਅਧੀਨ ਪੈਂਦੇ ਪਿੰਡ ਜੁਗਿਆਲ ਦਾ ਰਹਿਣ ਵਾਲਾ ਸੀ। ਜਾਣਕਾਰੀ ਮੁਤਾਬਕ ਰਾਜ ਕੁਮਾਰ ਆਪਣੇ ਸੁਨਹਿਰੀ ਭਵਿੱਖ ਲਈ ਕਰੀਬ ਡੇਢ ਸਾਲ ਪਹਿਲਾਂ ਹੀ ਵਿਦੇਸ਼ (ਇਟਲੀ) ਗਿਆ ਸੀ।ਨੌਜਵਾਨ ਦੀ ਬੇਵਕਤੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਜੁਗਿਆਲ 'ਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।