- Updated: August 09, 2023 10:41 AM
ਓਨਟਾਰੀਓ ਕੈਨੇਡਾ ਦੇ ਟਾਊਨ ਪੋਰਟ ਪੈਰੀ ਵਿਖੇ ਬੀਤੇ ਦਿਨੀਂ ਪਾਣੀ 'ਚ ਡੁੱਬ ਜਾਣ ਕਾਰਨ ਮਾਰੇ ਗਏ ਇਕ ਅੰਤਰਰਾਸ਼ਟਰੀ ਪੰਜਾਬੀ ਵਿਦਿਆਰਥੀ ਅਕਾਸ਼ਦੀਪ ਸਿੰਘ (ਉਮਰ 27 ਸਾਲ) ਦੀ ਲਾਸ਼ ਪੁਲਸ ਵੱਲੋਂ ਬਰਾਮਦ ਕਰ ਲਈ ਗਈ ਹੈ। ਦੱਸਣਯੋਗ ਹੈ ਕਿ ਹਾਲੇ ਕੁੱਝ ਦਿਨ ਪਹਿਲਾਂ ਹੀ ਅਕਾਸ਼ਦੀਪ ਸਿੰਘ ਕੈਨੇਡਾ ਵਿੱਚ ਪੱਕਾ ਹੋਇਆ ਸੀ ਅਤੇ ਪੱਕੇ ਹੋਣ ਦਾ ਜਸ਼ਨ ਮਨਾਉਣ ਲਈ ਉਹ ਆਪਣੇ ਦੋਸਤਾਂ ਦੇ ਨਾਲ ਝੀਲ ਵਿਖੇ ਗਿਆ ਸੀ।
ਪੁਲਸ ਇਸ ਸਾਰੇ ਘਟਨਾਕ੍ਰਮ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ। ਦੱਸਣਯੋਗ ਹੈ ਕਿ ਵੱਖ-ਵੱਖ ਕਾਰਨਾਂ ਕਰਕੇ ਕੈਨੇਡਾ ਵਿੱਚ ਵਿਦਿਆਰਥੀਆਂ ਦੀਆਂ ਮੌਤਾਂ ਦਾ ਸਿਲਸਲਾ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ। ਮ੍ਰਿਤਕ ਦਾ ਪਿਛੋਕੜ ਜ਼ਿਲ੍ਹਾ ਹੁਸ਼ਿਆਰਪੁਰ ਦੇ ਸ਼ਹਿਰ ਦਸੂਹਾ ਦੇ ਨੇੜੇ ਦਾ ਪਿੰਡ ਦੱਸਿਆ ਜਾਂਦਾ ਹੈ।