- Updated: August 06, 2023 02:07 PM
ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਜਾਰੀ ਹੈ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ ਵਿਚ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਜਾਂਦੇ ਹਨ। ਜ਼ਿਆਦਾਤਰ ਨੌਜਵਾਨ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਵਰਗੇ ਦੇਸ਼ਾਂ ਵਿਚ ਆਪਣਾ ਉਜਵਲ ਭਵਿੱਖ ਬਣਾਉਣ ਲਈ ਜਾਂਦੇ ਹਨ ਪਰ ਉਥੇ ਉਨ੍ਹਾਂ ਨਾਲ ਕਈ ਵਾਰ ਅਜਿਹਾ ਭਾਣਾ ਵਰਤ ਜਾਂਦਾ ਹੈ ਕਿ ਉਨ੍ਹਾਂ ਦੇ ਸੁਪਨੇ ਟੁੱਟ ਜਾਂਦੇ ਹਨ। ਅਜਿਹਾ ਹੀ ਇਕ ਮਾਮਲਾ ਬਲਾਚੌਰ ਤੋਂ ਸਾਹਮਣੇ ਆਇਆ ਹੈ ਜਿਥੇ ਨੌਜਵਾਨ ਦੀ ਅਮਰੀਕਾ ਵਿਚ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਹਰਪ੍ਰੀਤ ਸਿੰਘ ਅਮਰੀਕਾ ਦੇ ਸ਼ਹਿਰ ਬਲੇਜੋ ਵਿਚ ਰਹਿੰਦਾ ਸੀ। ਉਸ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਇਹ ਵੀ ਖਬਰ ਹੈ ਕਿ ਹਰਪ੍ਰੀਤ ਇਸੇ ਸਾਲ 25 ਜੂਨ ਨੂੰ ਛੁੱਟੀ ਲੈ ਕੇ ਵਾਪਸ ਅਮਰੀਕਾ ਗਿਆ ਸੀ ਪਰ ਅੱਜ ਅਚਾਨਕ ਉਸ ਦੀ ਮੌਤ ਦੀ ਖਬਰ ਮਿਲਣ ਨਾਲ ਪੂਰੇ ਪਰਿਵਾਰ ਵਿਚ ਮਾਤਮ ਦਾ ਮਾਹੌਲ ਹੈ ਤੇ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।