- Updated: November 27, 2023 09:13 AM
ਅਜੇ ਤਿੰਨ ਮਹੀਨੇ ਪਹਿਲਾਂ ਕੈਨੇਡਾ ਗਏ ਰਈਆ ਦੇ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਮਨਿੰਦਰਪਾਲ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਫੇਰੂਮਾਨ ਰੋਡ ਰਈਆ ਜੋ ਪੜ੍ਹਾਈ ਦੇ ਵੀਜ਼ੇ ’ਤੇ ਕੈਨੇਡਾ ਗਿਆ ਸੀ ਪਰ ਜ਼ਾਲਮ ਮੌਤ ਨੇ ਉਥੇ ਵੀ ਉਸ ਦਾ ਪਿੱਛਾ ਨਹੀਂ ਛੱਡਿਆ। ਜਿਸ ਦੀ ਦਿਲ ਦਾ ਦੌਰਾ ਪੈਣ ਕਾਰਣ ਅਚਾਨਕ ਮੌਤ ਹੋ ਗਈ।
ਮ੍ਰਿਤਕ ਨੌਜਵਾਨ ਆਪਣੇ ਪਿੱਛੇ ਦੋ ਛੋਟੇ ਬੱਚੇ ਅਤੇ ਪਤਨੀ ਛੱਡ ਗਿਆ ਹੈ। ਇਥੇ ਵਰਨਣਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਮ੍ਰਿਤਕ ਦੇ ਪਿਤਾ ਮਨਜੀਤ ਸਿੰਘ ਵੀ ਕੈਂਸਰ ਨਾਲ ਕਈ ਸਾਲ ਜੂਝਣ ਤੋਂ ਬਾਅਦ ਚੱਲ ਵੱਸਿਆ ਸੀ। ਜਦਕਿ ਹੁਣ ਹੋਈ ਨੌਜਵਾਨ ਪੁੱਤ ਦੀ ਮੌਤ ਨੇ ਪਰਿਵਾਰ ਨੂੰ ਕੱਖੋਂ ਹੌਲਾ ਕਰ ਦਿੱਤਾ ਹੈ।