BJP ਆਗੂ ਸਰਬਜੀਤ ਸਿੰਘ ਲੱਖੇਵਾਲੀ ਦੀ ਗੋਲੀ ਲੱਗਣ ਕਾਰਨ ਹੋਈ ਮੌਤ। 

BJP ਆਗੂ ਸਰਬਜੀਤ ਸਿੰਘ ਲੱਖੇਵਾਲੀ ਦੀ ਗੋਲੀ ਲੱਗਣ ਕਾਰਨ ਹੋਈ ਮੌਤ। 

ਚਾਰ ਮਹੀਨੇ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਰਬਜੀਤ ਸਿੰਘ ਕਾਕਾ ਬਰਾੜ ਲੱਖੇਵਾਲੀ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਨੇ ਲੁਧਿਆਣਾ ਦੇ ਹਸਪਤਾਲ ਵਿਚ ਇਲਾਜ ਦੌਰਾਨ ਦਮ ਤੋੜ ਦਿਤਾ।

ਦਰਅਸਲ ਬੀਤੇ ਦਿਨੀਂ ਘਰੇਲੂ ਕਲੇਸ਼ ਦੇ ਚਲਦਿਆਂ ਕਾਕਾ ਬਰਾੜ ਲੱਖੇਵਾਲੀ ਦੇ ਭਰਾ ਨੇ ਹੀ ਉਨ੍ਹਾਂ 'ਤੇ ਗੋਲੀ ਚਲਾਈ ਸੀ। ਜ਼ਖ਼ਮੀ ਹਾਲਤ ਵਿਚ ਉਨ੍ਹਾਂ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਬਠਿੰਡਾ ਰੈਫ਼ਰ ਕਰ ਦਿਤਾ ਗਿਆ ਪਰ ਬਠਿੰਡਾ ਵਿਖੇ ਵੀ ਡਾਕਟਰਾਂ ਨੇ ਉਨ੍ਹਾਂ ਦੀ ਗੰਭੀਰ ਹਾਲਤ ਕਾਰਨ ਅੱਗੇ ਲੁਧਿਆਣਾ ਲਈ ਰੈਫ਼ਰ ਕਰ ਦਿਤਾ ਸੀ।