- Updated: February 16, 2024 11:20 AM
ਕਿਸਾਨ ਅੰਦੋਲਨ 2.0 ਦੇ ਚੌਥੇ ਦਿਨ ਇਕ ਹੋਰ ਬੇਹੱਦ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਿਥੇ ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਇਕ ਕਿਸਾਨ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਕਿਸਾਨ ਨੂੰ ਦਿਲ ਦਾ ਦੌਰਾ ਪਿਆ ਅਤੇ ਫਿਰ ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। 65 ਸਾਲਾ ਗਿਆਨ ਸਿੰਘ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਪੁੱਜਿਆ ਸੀ। ਇੱਥੇ ਉਹ ਅੰਬਾਲਾ ਦੇ ਸ਼ੰਭੂ ਬਾਰਡਰ ‘ਤੇ ਪ੍ਰਦਰਸ਼ਨ ਵਿਚ ਹਿੱਸਾ ਲੈ ਰਿਹਾ ਸੀ ਅਤੇ ਗੁਰਦਾਸਪੁਰ ਜ਼ਿਲ੍ਹੇ ਦਾ ਵਸਨੀਕ ਸੀ। ਵੀਰਵਾਰ ਦੇਰ ਸ਼ਾਮ ਛਾਤੀ ‘ਚ ਤੇਜ਼ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਸ ਨੂੰ ਨੇੜਲੇ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।