- Updated: May 16, 2024 05:54 PM
ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਗੁਰੂ ਸਾਹਿਬ ਦਾ ਅਸ਼ੀਰਵਾਦ ਵੀ ਲਿਆ। ਅਰਵਿੰਦ ਕੇਜਰੀਵਾਲ ਦੀ ਜੇਲ੍ਹ 'ਚੋਂ ਜ਼ਮਾਨਤ ਮਿਲਣ ਮਗਰੋਂ ਇਹ ਉਨ੍ਹਾਂ ਦੀ ਪਹਿਲੀ ਪੰਜਾਬ ਫੇਰੀ ਹੈ। ਇਸ ਦੌਰਾਨ ਉਹ ਅੰਮ੍ਰਿਤਸਰ ਤੋਂ ਪੰਜਾਬ ਵਿਚ ਚੋਣ ਪ੍ਰਚਾਰ ਦਾ ਆਗਾਜ਼ ਕਰਨਗੇ।
ਜਾਣਕਾਰੀ ਮੁਤਾਬਕ ਅਰਵਿੰਦ ਕੇਜਰੀਵਾਲ ਅੱਜ ਸ਼ਾਮ 6 ਵਜੇ ਅੰਮ੍ਰਿਤਸਰ ਵਿਚ ਵੱਡਾ ਰੋਡ ਸ਼ੋਅ ਕਰਨਗੇ। ਇਸ ਦੌਰਾਨ ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ। ਇਸ ਦੌਰਾਨ ਉਹ ਲੋਕ ਸਭਾ ਚੋਣਾਂ ਲਈ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਵਿਚ ਚੋਣ ਪ੍ਰਚਾਰ ਕਰਨਗੇ।