''ਜ਼ੈੱਡ'' ਸ਼੍ਰੇਣੀ ਦੀ ਸੁਰੱਖਿਆ ਮਿਲੀ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੂੰ

''ਜ਼ੈੱਡ'' ਸ਼੍ਰੇਣੀ ਦੀ ਸੁਰੱਖਿਆ ਮਿਲੀ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੂੰ

ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਕੁਝ ਦਿਨ ਬਾਅਦ ਹੀ ਪੁਲਸ ਨੇ ਆਤਿਸ਼ੀ ਨੂੰ 'ਜ਼ੈੱਡ' ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕਰਵਾਈ ਹੈ। ਅਧਿਕਾਰਤ ਸੂਤਰਾਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਦਿੱਲੀ ਪੁਲਸ ਨੇ ਸ਼ਨੀਵਾਰ ਨੂੰ ਪਾਇਲਟ ਸਮੇਤ ਉਨ੍ਹਾਂ ਦੇ ਕਾਫਲੇ ਨੂੰ ਸੁਰੱਖਿਆ ਪ੍ਰਦਾਨ ਕੀਤੀ ਹੈ। 

ਪ੍ਰੋਟੋਕੋਲ ਤਹਿਤ ਦਿੱਲੀ ਦੇ ਮੁੱਖ ਮੰਤਰੀ ਨੂੰ ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ 'ਤੇ 'ਜ਼ੈੱਡ' ਸ਼੍ਰੇਣੀ ਦੀ ਸੁਰੱਖਿਆ ਦਿੱਤੀ ਜਾਂਦੀ ਹੈ। ਦਿੱਲੀ ਪੁਲਸ ਨੇ 'Z' ਸ਼੍ਰੇਣੀ ਦੀ ਸੁਰੱਖਿਆ ਵਾਲੇ ਵਿਅਕਤੀ ਲਈ ਸ਼ਿਫਟਾਂ ਵਿੱਚ 22 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਹਨ। 'Z' ਸ਼੍ਰੇਣੀ ਦੀ ਸੁਰੱਖਿਆ ਵਿੱਚ ਨਿੱਜੀ ਸੁਰੱਖਿਆ ਅਧਿਕਾਰੀ (PSO), 'ਏਸਕੌਰਟਸ' ਅਤੇ ਹਥਿਆਰਬੰਦ ਸੁਰੱਖਿਆ ਕਰਮਚਾਰੀ ਵੀ ਸ਼ਾਮਲ ਹਨ। ਇੱਕ ਪੁਲਸ ਸੂਤਰ ਨੇ ਕਿਹਾ ਕਿ ਧਮਕੀਆਂ ਦੇ ਮੁਲਾਂਕਣ ਤੋਂ ਬਾਅਦ, ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ 'ਤੇ ਕੇਂਦਰੀ ਏਜੰਸੀਆਂ ਦੁਆਰਾ ਉਨ੍ਹਾਂ ਦੀ ਸੁਰੱਖਿਆ ਦੀ ਹੋਰ ਸਮੀਖਿਆ ਕੀਤੀ ਜਾ ਸਕਦੀ ਹੈ।