AAP ਆਗੂ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਨਹੀਂ ਮਿਲੀ 

AAP ਆਗੂ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਨਹੀਂ ਮਿਲੀ 

ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਨਹੀਂ ਮਿਲੀ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿਤੀ ਹੈ।

ਸੀਬੀਆਈ ਅਤੇ ਈਡੀ ਨੇ ਮਨੀਸ਼ ਸਿਸੋਦੀਆ ਦੀ ਪਟੀਸ਼ਨ ਦਾ ਵਿਰੋਧ ਕੀਤਾ ਸੀ। ਮਨੀਸ਼ ਸਿਸੋਦੀਆ ਦੀ ਇਹ ਦੂਜੀ ਜ਼ਮਾਨਤ ਪਟੀਸ਼ਨ ਹੈ, ਇਸ ਤੋਂ ਪਹਿਲਾਂ ਵੀ ਹੇਠਲੀ ਅਦਾਲਤ ਤੋਂ ਲੈ ਕੇ ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿਤਾ ਸੀ।

ਜ਼ਮਾਨਤ 'ਤੇ ਬਹਿਸ ਦੌਰਾਨ ਈਡੀ ਨੇ ਅਦਾਲਤ 'ਚ ਦਸਿਆ ਸੀ ਕਿ ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਮਨੀਸ਼ ਸਿਸੋਦੀਆ ਮੁੱਖ ਸਾਜ਼ਿਸ਼ਕਰਤਾ ਹੈ। ਸੀਬੀਆਈ ਨੇ ਕਿਹਾ ਸੀ ਕਿ ਮਨੀਸ਼ ਸਿਸੋਦੀਆ ਇਕ ਪ੍ਰਭਾਵਸ਼ਾਲੀ ਵਿਅਕਤੀ ਹੈ ਅਤੇ ਜੇਕਰ ਉਨ੍ਹਾਂ ਨੂੰ ਜ਼ਮਾਨਤ ਮਿਲਦੀ ਹੈ ਤਾਂ ਉਹ ਸਬੂਤਾਂ ਨਾਲ ਛੇੜਛਾੜ ਅਤੇ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ।