ਦਿੱਲੀ ਆਬਕਾਰੀ ਨੀਤੀ ਮਾਮਲੇ ''ਚ ਅਦਾਲਤ ਨੇ ਸੰਜੇ ਸਿੰਘ ਨੂੰ 27 ਅਕਤੂਬਰ ਤਕ ਨਿਆਂਇਕ ਹਿਰਾਸਤ ''ਚ ਭੇਜਿਆ। 

ਦਿੱਲੀ ਆਬਕਾਰੀ ਨੀਤੀ ਮਾਮਲੇ ''ਚ ਅਦਾਲਤ ਨੇ ਸੰਜੇ ਸਿੰਘ ਨੂੰ 27 ਅਕਤੂਬਰ ਤਕ ਨਿਆਂਇਕ ਹਿਰਾਸਤ ''ਚ ਭੇਜਿਆ। 

ਦਿੱਲੀ ਦੀ ਇਕ ਅਦਾਲਤ ਨੇ ਸ਼ੁਕਰਵਾਰ ਨੂੰ ਕਥਿਤ ਦਿੱਲੀ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਇਕ ਮਾਮਲੇ ਵਿਚ ਗ੍ਰਿਫ਼ਤਾਰ ਆਮ ਆਦਮੀ ਪਾਰਟੀ (ਆਪ) ਆਗੂ ਸੰਜੇ ਸਿੰਘ ਨੂੰ 27 ਅਕਤੂਬਰ ਤਕ ਨਿਆਂਇਕ ਹਿਰਾਸਤ ਵਿਚ ਭੇਜ ਦਿਤਾ ਹੈ। ਇਸ ਤੋਂ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ।

ਈ.ਡੀ. ਦੀ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਸੰਜੇ ਸਿੰਘ ਨੂੰ ਵਿਸ਼ੇਸ਼ ਜੱਜ ਐਮ.ਕੇ. ਨਾਗਪਾਲ ਦੇ ਸਾਹਮਣੇ ਪੇਸ਼ ਕੀਤਾ ਗਿਆ। ਏਜੰਸੀ ਨੇ ਰਾਜ ਸਭਾ ਮੈਂਬਰ ਨੂੰ 4 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਸੀ। ਈ.ਡੀ. ਨੇ ਦੋਸ਼ ਲਗਾਇਆ ਹੈ ਕਿ ਸੰਜੇ ਸਿੰਘ ਨੇ ਹੁਣ ਬੰਦ ਹੋ ਚੁੱਕੀ ਆਬਕਾਰੀ ਨੀਤੀ ਨੂੰ ਬਣਾਉਣ ਅਤੇ ਲਾਗੂ ਕਰਨ ਵਿਚ ਮੁੱਖ ਭੂਮਿਕਾ ਨਿਭਾਈ, ਜਿਸ ਨਾਲ ਕੁੱਝ ਸ਼ਰਾਬ ਨਿਰਮਾਤਾਵਾਂ, ਥੋਕ ਵਿਕਰੇਤਾਵਾਂ ਅਤੇ ਪ੍ਰਚੂਨ ਵਿਕਰੇਤਾਵਾਂ ਨੂੰ ਵਿੱਤੀ ਲਾਭ ਹੋਇਆ।