- Updated: June 01, 2024 02:58 PM
ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ’ਚ ਕਥਿਤ ਆਬਕਾਰੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ (ਕਾਲੇ ਧਨ ਨੂੰ ਚਿੱਟਾ ਕਰਨ) ਦੇ ਮਾਮਲੇ ’ਚ ਮੈਡੀਕਲ ਆਧਾਰ ’ਤੇ ਇਕ ਹਫਤੇ ਲਈ ਅੰਤਰਿਮ ਜ਼ਮਾਨਤ ਦੀ ਮੰਗ ਕਰਨ ਵਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ ਹੋਈ।
ਅਦਾਲਤ ’ਚ ਈ.ਡੀ. ਨੇ ਕੇਜਰੀਵਾਲ ਦੀ ਜ਼ਮਾਨਤ ਦਾ ਵਿਰੋਧ ਕਰਦਿਆਂ ਕਿਹਾ ਕਿ ਕੇਜਰੀਵਾਲ ਨੇ ਸ਼ੁਕਰਵਾਰ ਨੂੰ ਇਕ ਪ੍ਰੈਸ ਕਾਨਫਰੰਸ ’ਚ ਗੁਮਰਾਹਕੁੰਨ ਦਾਅਵਾ ਕੀਤਾ ਕਿ ਉਹ 2 ਜੂਨ ਨੂੰ ਆਤਮ ਸਮਰਪਣ ਕਰਨਗੇ। ਈ.ਡੀ. ਨੇ ਇਹ ਵੀ ਕਹਿਾ ਕਿ ਅਰਵਿੰਦ ਕੇਜਰੀਵਾਲ ਨੇ ਅਪਣੀ ਸਿਹਤ ਸਮੇਤ ਕਈ ਮੁੱਦਿਆਂ ’ਤੇ ਤੱਥ ਲੁਕਾਏ ਅਤੇ ਝੂਠੇ ਬਿਆਨ ਦਿਤੇ।
ਮੁੱਖ ਮੰਤਰੀ ਨੂੰ ਪਹਿਲਾਂ ਸੁਪਰੀਮ ਕੋਰਟ ਨੇ ਅੰਤਰਿਮ ਜ਼ਮਾਨਤ ਦਿੱਤੀ ਸੀ, ਜੋ ਅੱਜ ਖਤਮ ਹੋ ਰਹੀ ਹੈ ਪਰ 'ਆਪ' ਕਨਵੀਨਰ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਅਰਵਿੰਦ ਕੇਜਰੀਵਾਲ ਬਿਮਾਰ ਹਨ ਅਤੇ ਉਨ੍ਹਾਂ ਨੂੰ ਡਾਕਟਰੀ ਸਹਾਇਤਾ ਦੀ ਲੋੜ ਹੈ। ਹਾਲਾਂਕਿ ਅਦਾਲਤ ਨੇ ਕਿਹਾ ਕਿ ਜ਼ਮਾਨਤ ਅਪੀਲ ’ਤੇ ਅਗਲੀ ਸੁਣਵਾਈ 7 ਜੂਨ ਨੂੰ ਹੋਵੇਗੀ।