- Updated: July 16, 2024 01:30 PM
ਅੱਜ ਇਥੇ ਕਿਸਾਨਾਂ ਵਲੋਂ ਪ੍ਰੈਸ ਕਾਨਫ਼ਰੰਸ ਕਰ ਆਪਣੀ ਅਗਲੀ ਰਣਨੀਤੀ ਬਾਰੇ ਦੱਸਿਆ ਗਿਆ। ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਹਾਈਕੋਰਟ ਨੇ ਰਾਹ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ । ਸ਼ੰਭੂ ਬਾਰਡਰ ਦਾ ਰਾਹ ਖੁੱਲ੍ਹਦਿਆਂ ਹੀ ਅਸੀਂ ਦਿੱਲੀ ਵੱਲ ਕੂਚ ਕਰਾਂਗੇ।
ਉਨ੍ਹਾਂ ਕਿਹਾ ਕਿ ਨਵਦੀਪ ਜਲਵੇੜਾ ਦੀ ਰਿਹਾਈ ਲਈ ਪ੍ਰਦਰਸ਼ਨ ਜਾਰੀ ਰਹੇਗਾ ਅਤੇ ਉਸ ਦੀ ਰਿਹਾਈ ਲਈ 17-18 ਜੁਲਾਈ ਨੂੰ ਧਰਨਾ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਕਿਸਾਨਾਂ ਨੇ ਹਾਈਵੇਅ ਨਹੀਂ ਰੋਕੇ ਹਨ, ਅਸੀਂ ਤਾਂ ਦਿੱਲੀ ਜਾਣਾ ਚਾਹੁੰਦੇ ਹਾਂ, ਇਨ੍ਹਾਂ ਵਲੋਂ ਕਿਸਾਨਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ ਅਤੇ ਹਰਿਆਣਾ ਸਰਕਾਰ ਆਪਣੇ ਅਧਿਕਾਰੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਲਈ ਅਸੀਂ ਹਾਈ ਕੋਰਟ ਨੂੰ ਅਪੀਲ ਕਰਦੇ ਹਾਂ ਕੀ ਇਹ ਜਾਂਚ ਹਰਿਆਣਾ ਦੇ ਪੁਲਿਸ ਅਧਿਕਾਰੀ ਤੋਂ ਨਾ ਕਰਵਾਈ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਰਿਹਾਅ ਕਰੇ।