- Updated: September 14, 2026 07:00 PM
ਦੱਖਣੀ ਪੂਰਬੀ ਦਿੱਲੀ ਪੁਲਿਸ ਨੇ ਨਸ਼ੀਲੇ ਪਦਾਰਥ ਤਸਕਰ ਗਿਰੋਹ ਦਾ ਭੰਡਾਫੋੜ ਕਰਦਿਆਂ 1.3 ਕਿਲੋਗ੍ਰਾਮ ਸਮੈਕ ਅਤੇ 3.71 ਕਰੋੜ ਰੁਪਏ ਨਕਦ ਬਰਾਮਦ ਕੀਤੇ ਹਨ। ਦੱਖਣੀ ਰੇਂਜ ਦੇ ਸੰਯੁਕਤ ਪੁਲਿਸ ਕਮਿਸ਼ਨਰ ਵਿਜੇ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਇਸ ਸਬੰਧੀ ਇੱਕ ਮਹਿਲਾ ਸਮੇਤ 10 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਅਪ੍ਰੈਲ ਵਿੱਚ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਤੋਂ ਪੁੱਛਗਿੱਛ ਦੇ ਆਧਾਰ 'ਤੇ ਚਾਰ ਮਹੀਨਿਆਂ ਤੱਕ ਜਾਂਚ ਕੀਤੀ ਗਈ ਅਤੇ ਇਸ ਦੌਰਾਨ ਮੁੱਖ ਸਪਲਾਇਰ ਸਮੇਤ ਅੱਠ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਅਧਿਕਾਰੀ ਨੇ ਦੱਸਿਆ ਕਿ ਦੋਸ਼ੀਆਂ ਕੋਲੋਂ 1.3 ਕਿਲੋਗ੍ਰਾਮ ਸਮੈਕ ਬਰਾਮਦ ਕੀਤੀ ਗਈ ਹੈ ਜਿਸ ਦੀ ਬਾਜ਼ਾਰੀ ਕੀਮਤ ਕਰੀਬ ਡੇਢ ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਦੋਸ਼ੀਆਂ ਕੋਲੋਂ 3.71 ਕਰੋੜ ਰੁਪਏ ਨਕਦ ਬਰਾਮਦ ਕੀਤੇ ਗਏ ਹਨ। ਕੁਮਾਰ ਨੇ ਕਿਹਾ ਕਿ ਪੁਲਿਸ ਨੂੰ ਸ਼ੱਕ ਹੈ ਕਿ ਇਹ ਨਕਦੀ ਅਪਰਾਧ ਤੋਂ ਕਮਾਈ ਗਈ ਆਮਦਨ ਹੈ ਅਤੇ ਇਸ ਬਾਰੇ ਆਮਦਨ ਕਰ ਵਿਭਾਗ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ਦੀਆਂ ਹੋਰ ਕੜੀਆਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।