- Updated: October 13, 2026 11:09 AM
ਕਾਕਰੋਚ ਜਨਤਾ ਪਾਰਟੀ ਦੇ ਬੁਲਾਰੇ ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ । ਦੋਵਾਂ ਨੂੰ ਪੁਲਿਸ ਨੇ ਜੰਤਰ-ਮੰਤਰ ਤੋਂ ਫੜਿਆ ਹੈ । ਇਸ ਤੋਂ ਪਹਿਲਾਂ 10 ਅਕਤੂਬਰ ਨੂੰ ਪਾਰਟੀ ਦੇ ਪ੍ਰਦਰਸ਼ਨ ਦੌਰਾਨ ਕਾਕਰੋਚ ਜਨਤਾ ਪਾਰਟੀ ਦੇ ਆਗੂਆਂ ਨੂੰ ਫਲਾਈਟ ਤੋਂ ਹਿਰਾਸਤ ਵਿੱਚ ਲਿਆ ਗਿਆ ਸੀ। ਜ਼ਿਕਰਯੋਗ ਹੈ ਕਿ ਜੰਤਰ-ਮੰਤਰ 'ਤੇ ਹੁਣ ਪ੍ਰਦਰਸ਼ਨ ਨਹੀਂ ਕੀਤੇ ਜਾ ਸਕਦੇ। ਕੇਂਦਰ ਸਰਕਾਰ ਨੇ ਸੋਮਵਾਰ ਨੂੰ ਇਸ ਨੂੰ ਨਿਰਧਾਰਤ ਪ੍ਰਦਰਸ਼ਨ ਸਥਾਨ ਦੀ ਸੂਚੀ ਵਿੱਚੋਂ ਹਟਾ ਦਿੱਤਾ ਹੈ।
ਗ੍ਰਹਿ ਮੰਤਰਾਲੇ ਵੱਲੋਂ ਬਣਾਈ ਗਈ ਕਮੇਟੀ ਦੀ ਸਿਫ਼ਾਰਸ਼ 'ਤੇ ਦਿੱਲੀ ਦਾ ਰਾਮਲੀਲਾ ਮੈਦਾਨ, ਬੁਰਾੜੀ ਗਰਾਊਂਡ ਅਤੇ ਪੂਰਬੀ ਦਿੱਲੀ ਦਾ ਸੀ.ਬੀ.ਡੀ. ਗਰਾਊਂਡ ਪ੍ਰਦਰਸ਼ਨ ਸਥਾਨ ਬਣਾਏ ਗਏ ਹਨ। ਇਸ ਸਾਲ ਰਾਮਲੀਲਾ ਮੈਦਾਨ ਸਿਰਫ਼ 29 ਤੋਂ 31 ਦਸੰਬਰ ਤੱਕ ਹੀ ਖਾਲੀ ਹੈ।