- Updated: December 20, 2024 08:38 AM
ਦਿੱਲੀ ਦੇ ਇਕ ਪ੍ਰਮੁੱਖ ਸਕੂਲ ਨੂੰ ਬੰਬ ਦੀ ਧਮਕੀ ਵਾਲੀ ਈ-ਮੇਲ ਮਿਲੀ ਹੈ, ਜਿਸ ਤੋਂ ਬਾਅਦ ਸੁਰੱਖਿਆ ਕਰਮਚਾਰੀਆਂ ਨੇ ਕੈਂਪਸ ਵਿਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਸ਼ੁਕਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਦਿੱਲੀ ਫਾਇਰ ਸਰਵਿਸ (DFS) ਦੇ ਇੱਕ ਅਧਿਕਾਰੀ ਨੇ ਕਿਹਾ, "ਸਾਨੂੰ ਸਵੇਰੇ 5.02 ਵਜੇ DPS, ਦਵਾਰਕਾ ਸੈਕਟਰ-23 ਤੋਂ ਬੰਬ ਦੀ ਧਮਕੀ ਬਾਰੇ ਇੱਕ ਕਾਲ ਮਿਲੀ।"
ਇਕ ਹੋਰ ਅਧਿਕਾਰੀ ਨੇ ਦਸਿਆ ਕਿ ਪੁਲਿਸ, ਫਾਇਰ ਡਿਪਾਰਟਮੈਂਟ, ਬੰਬ ਨਿਰੋਧਕ ਦਸਤਾ ਅਤੇ ਡੌਗ ਸਕੁਐਡ ਤਲਾਸ਼ੀ ਮੁਹਿੰਮ ਵਿਚ ਸ਼ਾਮਲ ਹਨ। ਪਿਛਲੇ 11 ਦਿਨਾਂ ਵਿਚ ਇਹ ਛੇਵੀਂ ਵਾਰ ਹੈ ਜਦੋਂ ਰਾਸ਼ਟਰੀ ਰਾਜਧਾਨੀ ਦੇ ਸਕੂਲਾਂ ਨੂੰ ਇਸ ਤਰ੍ਹਾਂ ਦੀ ਧਮਕੀ ਮਿਲੀ ਹੈ।