- Updated: June 11, 2026 05:58 PM
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ 11ਵੀਂ ਬੈਠਕ ਦੀ ਅਗਵਾਈ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅੱਜ ਪੂਰੀ ਦੁਨੀਆ ਅਸਥਿਰਤਾ ਦੇ ਦੌਰ ਤੋਂ ਲੰਘ ਰਹੀ ਹੈ ਉਦੋਂ ਵੀ ਭਾਰਤ ਪੂਰੇ ਆਤਮਵਿਸ਼ਵਾਸ ਤੇ ਪੱਕੇ ਇਰਾਦੇ ਦੇ ਨਾਲ ਵਿਕਾਸ ਦੇ ਰਸਤੇ ‘ਤੇ ਅੱਗੇ ਵਧ ਰਿਹਾ ਹੈ। ਪੀਐੱਮ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਜਿਵੇਂ-ਜਿਵੇਂ ਅਸੀਂ ‘ਵਿਕਸਿਤ ਭਾਰਤ’ ਦੇ ਸੁਪਨੇ ਵੱਲ ਵਧ ਰਹੇ ਹਨ, ਕੇਂਦਰ ਤੇ ਸਾਰੇ ਸੂਬਿਆਂ ਦੀ ਸਮੂਹਿਕ ਜ਼ਿੰਮੇਵਾਰੀ ਹੋਰ ਵਧ ਜਾਂਦੀ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਕੋਲ ਇਸ ਸਮੇਂ ਨੌਜਵਾਨਾਂ ਦੀ ਸਭ ਤੋਂ ਵੱਡੀ ਆਬਾਦੀ ਹੈ। ਇਹ ਇਕ ਅਜਿਹਾ ਇਤਿਹਾਸਕ ਮੌਕਾ ਹੈ ਜਿਸ ਨੂੰ ਅਸੀਂ ਕਿਸੇ ਵੀ ਕੀਮਤ ‘ਤੇ ਗੁਆ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਸਾਡੀ ਪਹਿਲ ਨੌਜਵਾਨਾਂ ਨੂੰ ਬੇਹਤਰ ਸਿੱਖਿਆ, ਬਾਜ਼ਾਰ ਦੀ ਮੰਗ ਦੇ ਹਿਸਾਬ ਨਾਲ ਹੁਨਰ ਤੇ ਰੋਜ਼ਗਾਰ ਦੇ ਨਵੇਂ ਮੌਕੇ ਦੇਣੇ ਚਾਹੀਦੇ ਹਨ। ਪੀਐੱਮ ਮੋਦੀ ਨੇ ਜ਼ੋਰ ਦਿੱਤਾ ਕਿ ਮਜ਼ਬੂਤ ਤੇ ਸਮਰੱਥ ਨੌਜਵਾਨ ਹੀ ਵਿਕਸਿਤ ਭਾਰਤ ਦੇ ਸਫਰ ਦੀ ਸਭ ਤੋਂ ਵੱਡੀ ਤਾਕਤ ਬਣਨਗੇ।
ਵਪਾਰ ਨੂੰ ਬੜ੍ਹਾਵਾ ਦੇਣ ‘ਤੇ ਗੱਲ ਕਰਦੇ ਹੋਏ ਪੀਐਮ ਮੋਦੀ ਨੇ ਕਿਹਾ ਕਿ ਭਾਰਤ ਨੇ ਦੁਨੀਆ ਦੇ ਕਈ ਦੇਸ਼ਾਂ ਨਾਲ ਮੁਕਤ ਵਪਾਰ ਸਮਝੌਤੇ ਕੀਤੇ ਹਨ। ਇਸ ਨਾਲ ਭਾਰਤੀ ਸਾਮਾਨ ਦੇ ਨਿਰਯਾਤ ਲਈ ਨਵੇਂ ਰਸਤੇ ਖੁੱਲ੍ਹੇ ਹਨ। ਉਨ੍ਹਾਂ ਕਿਹਾ ਕਿ ਇਹ ਸਮਝੌਤੇ ਸਾਡੇ ਛੋਟੇ ਤੇ ਮੱਧਮ ਉਦਯੋਗਾਂ ਲਈ ਇਕ ਵੱਡਾ ਮੌਕਾ ਹੈ। ਹੁਣ ਉਨ੍ਹਾਂ ਨੂੰ ਕੌਮਾਂਤਰੀ ਮਾਪਦੰਡਾਂ ਨੂੰ ਅਪਣਾ ਕੇ ਵਿਸ਼ਵ ਬਾਜ਼ਾਰਾਂ ਲਈ ਖੁਦ ਨੂੰ ਤਿਆਰ ਕਰਨਾ ਹੋਵੇਗਾ।
ਬੈਠਕ ਵਿਚ ਪੀਐੱਮ ਮੋਦੀ ਨੇ ਮਹਿਲਾ ਲੀਡਰਸ਼ਿਪ ਦੀ ਗੱਲ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਵਿਕਸਿਤ ਭਾਰਤ ਦੇ ਸੁਪਨੇ ਨੂੰ ਪੂਰਾ ਕਰਨ ਲਈ ਮਹਿਲਾਵਾਂ ਦਾ ਵਿਕਾਸ ਤੇ ਉਨ੍ਹਾਂ ਦੇ ਹਿੱਸੇਦਾਰੀ ਸਭ ਤੋਂ ਮਜ਼ਬੂਤ ਥੰਮ੍ਹ ਹਨ। ਉਨ੍ਹਾਂ ਕਿਹਾ ਕਿ ਖੇਤੀ-ਕਿਸਾਨੀ ਤੋਂ ਲੈ ਕੇ ਸਟਾਰਟਅੱਪ, ਵਿਗਿਆਨ ਤੇ ਇਨੋਵੇਸ਼ਨ ਤੱਕ ਹਰ ਖੇਤਰ ਵਿਚ ਦੇਸ਼ ਦੀਆਂ ਮਹਿਲਾਵਾਂ ਆਪਣਾ ਯੋਗਦਾਨ ਦੇ ਰਹੀਆਂ ਹਨ। ਉਨ੍ਹਾਂ ਨੇ ਸਾਰੇ ਸੂਬਿਆਂ ਨੂੰ ਅਪੀਲ ਕੀਤੀ ਕਿ ਇਹ ਮਹਿਲਾਵਾਂ ਨੂੰ ਸਿੱਖਿਆ, ਸੁਰੱਖਿਆ ਤੇ ਉਨ੍ਹਾਂ ਦੇ ਸਸ਼ਕੀਤਕਰਨ ਨੂੰ ਪਹਿਲ ਦੇਣ।