ਰਾਹਤ ਮਿਲੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ , CAT ਨੇ DGP ਦੀ ਨਿਯੁਕਤੀ ਦੇ ਖਿਲਾਫ਼ ਦਾਇਰ ਪਟੀਸ਼ਨ ਕੀਤੀ ਖਾਰਜ

ਰਾਹਤ ਮਿਲੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ , CAT ਨੇ DGP ਦੀ ਨਿਯੁਕਤੀ ਦੇ ਖਿਲਾਫ਼ ਦਾਇਰ ਪਟੀਸ਼ਨ ਕੀਤੀ ਖਾਰਜ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਕੇਂਦਰੀ ਪ੍ਰਸ਼ਾਸਨਿਕ ਟ੍ਰਿਬਿਊਨਲ (ਕੈਟ) ਤੋਂ ਵੱਡੀ ਰਾਹਤ ਮਿਲੀ ਹੈ। CAT ਨੇ ਸੂਬੇ ਦੇ ਸੀਨੀਅਰ ਆਈਪੀਐਸ ਅਧਿਕਾਰੀ ਅਤੇ ਸਾਬਕਾ ਡੀਜੀਪੀ ਵੀਕੇ ਭਾਵਰਾ ਵੱਲੋਂ ਡੀਜੀਪੀ ਦੇ ਅਹੁਦੇ ’ਤੇ ਨਿਯੁਕਤੀ ਖ਼ਿਲਾਫ਼ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇਸ ਸਬੰਧੀ ਵਿਸਤ੍ਰਿਤ ਆਰਡਰ ਜਲਦੀ ਹੀ ਆ ਜਾਵੇਗਾ।

ਦਰਅਸਲ ਇਹ ਜੰਗ ਉਦੋਂ ਸ਼ੁਰੂ ਹੋਈ ਜਦੋਂ ਸੂਬਾ ਸਰਕਾਰ ਨੇ 1987 ਬੈਚ ਦੇ ਆਈਪੀਐਸ ਅਧਿਕਾਰੀ ਵੀਕੇ ਭਾਵਰਾ ਦੀ ਥਾਂ ਗੌਰਵ ਯਾਦਵ ਨੂੰ ਡੀਜੀਪੀ ਨਿਯੁਕਤ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਤਰਫੋਂ ਕੈਟ 'ਚ ਪਟੀਸ਼ਨ ਦਾਇਰ ਕੀਤੀ ਗਈ ਸੀ।

ਇਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਡੀਜੀਪੀ ਨਿਯੁਕਤ ਕਰਨ ਲਈ ਯੂਪੀਐਸਈ ਨਿਯਮਾਂ ਨੂੰ ਤੋੜਿਆ ਗਿਆ ਸੀ। ਨਿਯਮਾਂ ਦੀ ਸਹੀ ਢੰਗ ਨਾਲ ਪਾਲਣਾ ਨਹੀਂ ਕੀਤੀ ਗਈ। ਇਹ ਮਾਮਲਾ ਕਰੀਬ ਇੱਕ ਸਾਲ ਤੋਂ ਕੈਟ ਵਿੱਚ ਚੱਲ ਰਿਹਾ ਸੀ।