NIA ਦੇ ਡਾਇਰੈਕਟਰ ਜਨਰਲ ਦਿਨਕਰ ਗੁਪਤਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

NIA ਦੇ ਡਾਇਰੈਕਟਰ ਜਨਰਲ ਦਿਨਕਰ ਗੁਪਤਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਕੌਮੀ ਜਾਂਚ ਏਜੰਸੀ (ਐਨਆਈਏ) ਦੇ ਮੁਖੀ ਦਿਨਕਰ ਗੁਪਤਾ ਐਤਵਾਰ ਨੂੰ ਅੰਮ੍ਰਿਤਸਰ ਪੁੱਜੇ। ਇਸ ਦੌਰਾਨ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਪੰਜਾਬ ਦੇ ਡੀਜੀਪੀ ਦੇ ਅਹੁਦੇ ਤੋਂ ਤਬਾਦਲਾ ਹੋਣ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੈ। ਗੁਰੂਘਰ ਵਿਚ ਮੱਥਾ ਟੇਕ ਕੇ ਗੁਰੂਆਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸੁਰੱਖਿਆ ਘੇਰੇ ਵਿਚ ਪੁੱਜੇ ਐਨਆਈਏ ਮੁਖੀ ਦਿਨਕਰ ਗੁਪਤਾ ਨੇ ਇਸ ਦੌਰਾਨ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿਤਾ।

               Image

ਡੀਸੀਪੀ ਪਰਮਿੰਦਰ ਸਿੰਘ ਭੰਡਾਲ ਵੀ ਐਨਆਈਏ ਮੁਖੀ ਦੇ ਨਾਲ ਸਨ। ਦਿਨਕਰ ਗੁਪਤਾ ਨੇ ਆਮ ਆਦਮੀ ਵਾਂਗ ਹਰਿਮੰਦਰ ਸਾਹਿਬ ਦੀ ਪਰਿਕਰਮਾ ਕੀਤੀ ਅਤੇ ਫਿਰ ਗੁਰੂਘਰ ਵਿਚ ਮੱਥਾ ਟੇਕ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿਨਕਰ ਗੁਪਤਾ ਨੇ ਕਿਹਾ ਕਿ ਇਹ ਉਨ੍ਹਾਂ ਦੀ ਨਿੱਜੀ ਫੇਰੀ ਹੈ ਅਤੇ ਉਹ ਇਥੇ ਗੁਰੂ ਮਹਾਰਾਜ ਦਾ ਆਸ਼ੀਰਵਾਦ ਲੈਣ ਆਏ ਹਨ।

ਇਸ ਦੌਰਾਨ ਐਨਆਈਏ ਮੁਖੀ ਨੇ ਮੀਡੀਆ ਦੇ ਹੋਰ ਸਵਾਲਾਂ ਦਾ ਜਵਾਬ ਦੇਣ ਤੋਂ ਇਨਕਾਰ ਕਰ ਦਿਤਾ। ਪਿਛਲੇ ਦਿਨੀਂ ਮੀਡੀਆ ਵਲੋਂ ਉੱਤਰੀ ਭਾਰਤ ਅਤੇ ਭਾਰਤ ਵਿਚ ਖਾਲਸਾ ਏਡ ਦੇ ਮੁਖੀ 'ਤੇ NIA ਦੇ ਛਾਪੇ ਬਾਰੇ ਸਵਾਲ ਪੁੱਛਿਆ ਗਿਆ ਸੀ। ਦਿਨਕਰ ਗੁਪਤਾ ਦਾ ਅੰਮ੍ਰਿਤਸਰ ਨਾਲ ਡੂੰਘਾ ਸਬੰਧ ਰਿਹਾ ਹੈ। ਡੀਜੀਪੀ ਹੋਣ ਦੇ ਬਾਵਜੂਦ ਉਹ ਕਈ ਵਾਰ ਅੰਮ੍ਰਿਤਸਰ ਆ ਚੁੱਕੇ ਹਨ। ਉਨ੍ਹਾਂ ਦੀ ਪਤਨੀ ਆਈਏਐਸ ਵਿਨੀ ਮਹਾਜਨ ਪੰਜਾਬ ਦੀ ਮੁੱਖ ਸਕੱਤਰ ਰਹਿ ਚੁੱਕੀ ਹੈ। ਦਿਨਕਰ ਗੁਪਤਾ ਦਾ ਸਹੁਰਾ ਘਰ ਅੰਮ੍ਰਿਤਸਰ ਵਿੱਚ ਹੈ ਅਤੇ ਵਿੰਨੀ ਮਹਾਜਨ ਨੇ ਆਪਣਾ ਬਚਪਨ ਅੰਮ੍ਰਿਤਸਰ ਵਿੱਚ ਬਿਤਾਇਆ।