ਨਿੱਕੀ ਜਿਹੀ ਗੱਲ ਨੂੰ ਲੈ ਕੇ ਵਿਵਾਦ, ਸ਼ਰੇਆਮ ਨੌਜਵਾਨ ਨੂੰ ਗੋਲੀ ਮਾਰ ਕੇ ਕੀਤਾ ਜ਼ਖ਼ਮੀ

ਨਿੱਕੀ ਜਿਹੀ ਗੱਲ ਨੂੰ ਲੈ ਕੇ ਵਿਵਾਦ, ਸ਼ਰੇਆਮ ਨੌਜਵਾਨ ਨੂੰ ਗੋਲੀ ਮਾਰ ਕੇ ਕੀਤਾ ਜ਼ਖ਼ਮੀ

ਬੀਤੀ ਰਾਤ ਝਬਾਲ ਕਸਬੇ ਵਿਚ ਕੁਝ ਨੌਜਵਾਨਾਂ ਵੱਲੋਂ ਚਲਾਈ ਗੋਲੀ ਨਾਲ ਇਕ ਨੌਜਵਾਨ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਜ਼ਖ਼ਮੀ ਨੌਜਵਾਨ ਗੁਰਇੰਦਰਜੀਤ ਸਿੰਘ ਪੁੱਤਰ ਖਜ਼ਾਨ ਸਿੰਘ ਗੰਡੀਵਿੰਡ ਹਾਲ ਵਾਸੀ ਬਾਬਾ ਝੱਲਣ ਕਲੋਨੀ ਝਬਾਲ ਅੱਡਾ ਨੇ ਦੱਸਿਆ ਕਿ ਬੀਤੀ ਰਾਤ ਉਹ ਤਰਨਤਾਰਨ ਰੋਡ 'ਤੇ ਸਟੇਡੀਅਮ ਦੇ ਗੇਟ ਨੇੜੇ ਆ ਰਿਹਾ ਸੀ ਕਿ ਗੱਡੀ 'ਤੇ ਆਏ ਕੁਝ ਨੋਜਵਾਨਾਂ ਵੱਲੋਂ ਗੱਡੀ ਦਾ ਤੇਜ਼ ਕੱਟ ਮਾਰਨ ਨੂੰ ਲੈਕੇ ਤਕਰਾਰ ਹੋ ਗਿਆ। ਇੰਨੇ ਨੂੰ ਪਿਛੋਂ ਮੋਟਰਸਾਈਕਲ 'ਤੇ ਆਏ ਉਸ ਦੇ ਸਾਥੀਆਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿਤੀਆਂ ਅਤੇ ਇਕ ਗੋਲੀ ਮੇਰੀ ਲੱਤ ਵਿਚ ਲੱਗਣ ਨਾਲ ਮੈਂ ਜ਼ਖ਼ਮੀ ਹੋ ਗਿਆ।

ਮੈਨੂੰ ਗੋਲੀ ਮਾਰਨ ਉਪਰੰਤ ਨੌਜਵਾਨ ਫ਼ਰਾਰ ਹੋ ਗਏ। ਬਾਅਦ ਵਿਚ ਜ਼ਖ਼ਮੀ ਨੌਜਵਾਨ ਗੁਰਇੰਦਰਜੀਤ ਸਿੰਘ ਨੂੰ ਅੰਮ੍ਰਿਤਸਰ ਦੇ ਹਸਪਤਾਲ ਦਾਖਲ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਜੁਗਰਾਜ ਸਿੰਘ ਨੇ ਕਿਹਾ ਜ਼ਖ਼ਮੀ ਨੌਜਵਾਨ ਦੇ ਬਿਆਨਾਂ ਦੇ ਅਧਾਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਗੋਲੀ ਚਲਾਉਣ ਵਾਲੇ ਕਾਬੂ ਕੀਤੇ ਜਾਣਗੇ। ਇਸ ਗੋਲੀ ਨਾਲ ਝਬਾਲ ਕਸਬੇ ਖਾਸ ਕਰਕੇ ਦੁਕਾਨਦਾਰਾਂ ਵਿਚ ਦਹਿਸ਼ਤ ਪੈਦਾ ਹੋ ਗਈ ਹੈ ਕਿਉਂਕਿ ਅਜੇ ਇਕ ਮਹੀਨਾ ਪਹਿਲਾਂ ਇਸੇ ਜਗ੍ਹਾ ਨੇੜੇ ਚੱਲੀ ਗੋਲੀ ਨਾਲ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ ਸੀ।