ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਜ਼ਿਲ੍ਹਾ ਪ੍ਰੀਸ਼ਦਾਂ, ਬਲਾਕ ਕਮੇਟੀਆਂ ਅਤੇ ਗ੍ਰਾਮ ਪੰਚਾਇਤਾਂ ਨੂੰ ਤੁਰੰਤ ਪ੍ਰਭਾਵ ਨਾਲ ਕੀਤਾ ਭੰਗ

ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਜ਼ਿਲ੍ਹਾ ਪ੍ਰੀਸ਼ਦਾਂ, ਬਲਾਕ ਕਮੇਟੀਆਂ ਅਤੇ ਗ੍ਰਾਮ ਪੰਚਾਇਤਾਂ ਨੂੰ ਤੁਰੰਤ ਪ੍ਰਭਾਵ ਨਾਲ ਕੀਤਾ ਭੰਗ

ਪੰਜਾਬ ਵਿਚ ਸਰਕਾਰ ਨੇ ਸਾਰੀਆਂ ਪੰਚਾਇਤਾਂ ਭੰਗ ਕਰ ਦਿਤੀਆਂ ਹਨ। ਸ਼ੁੱਕਰਵਾਰ ਨੂੰ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ। ਜਿਸ ਤੋਂ ਬਾਅਦ ਉਥੇ ਪ੍ਰਬੰਧਕ ਲਗਾਏ ਗਏ ਹਨ। ਪੰਜਾਬ ਵਿਚ 13 ਹਜ਼ਾਰ ਤੋਂ ਵੱਧ ਪੰਚਾਇਤਾਂ ਹਨ, ਜਿਨ੍ਹਾਂ ਵਿਚ ਸਰਕਾਰ ਚੋਣਾਂ ਕਰਵਾਏਗੀ।

ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਵਿਚ ਜ਼ਿਲ੍ਹਾ ਪ੍ਰੀਸ਼ਦਾਂ ਬਲਾਕ ਸੰਮਤੀਆਂ ਦੀ ਚੋਣ 25 ਨਵੰਬਰ 2023 ਤੱਕ ਅਤੇ ਪਿੰਡਾਂ ਦੀਆਂ ਪੰਚਾਇਤੀ ਚੋਣਾਂ 31 ਦਸੰਬਰ 2023 ਤੱਕ ਕਰਵਾਉਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

ਪੰਜਾਬ ਸਰਕਾਰ ਵਲੋਂ ਨੋਟੀਫਿਕੇਸ਼ਨ ਜਾਰੀ ਕਰਨ ਦੇ ਨਾਲ ਹੀ ਪੰਚਾਇਤੀ ਚੋਣਾਂ ਦਾ ਰਾਹ ਵੀ ਪੱਧਰਾ ਹੋ ਗਿਆ ਹੈ। ਭਾਵੇਂ ਚੋਣਾਂ ਸੰਬੰਧੀ ਅਜੇ ਕੋਈ ਤਾਰੀਖ਼ ਦਾ ਐਲਾਨ ਨਹੀਂ ਕੀਤਾ ਗਿਆ ਹੈ ਪਰ ਇਹ ਜ਼ਰੂਰ ਆਖਿਆ ਗਿਆ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਬਲਾਕ ਸੰਮਤੀ ਦੀ ਚੋਣ 25 ਨਵੰਬਰ 2023 ਤਕ ਅਤੇ ਪਿੰਡਾਂ ਦੀਆਂ ਪੰਚਾਇਤੀ ਚੋਣਾਂ 31 ਦਸੰਬਰ 2023 ਤੱਕ ਕਰਵਾਈਆਂ ਜਾਣ। ਇਸ ਨੋਟੀਫਿਕੇਸ਼ਨ ਤੋਂ ਬਾਅਦ ਹੁਣ ਕਿਸੇ ਸਮੇਂ ਵੀ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਹੋ ਸਕਦਾ ਹੈ। 

ਪੰਜਾਬ ਸਰਕਾਰ ਨੇ ਪੰਜਾਬ ਪੰਚਾਇਤੀ ਰਾਜ ਐਕਟ, 1994 ਦੀ ਧਾਰਾ 29-ਏ ਤਹਿਤ ਗ੍ਰਾਮ ਪੰਚਾਇਤਾਂ ਨੂੰ ਭੰਗ ਕਰ ਦਿਤਾ ਹੈ। ਸੂਬਾ ਸਰਕਾਰ ਦੇ ਪੰਚਾਇਤੀ ਰਿਕਾਰਡ ਨੂੰ ਸੰਭਾਲਣ ਅਤੇ ਸੁਰੱਖਿਅਤ ਕਰਨ ਲਈ ਸਮਾਜਿਕ ਸਿੱਖਿਆ ਅਤੇ ਪੰਚਾਇਤ ਅਫ਼ਸਰ, ਪੰਚਾਇਤ ਅਫ਼ਸਰ, ਜੂਨੀਅਰ ਇੰਜੀਨੀਅਰ ਅਤੇ ਪੇਂਡੂ ਵਿਕਾਸ ਅਫ਼ਸਰ ਮੈਨੇਜਰ ਨਿਯੁਕਤ ਕੀਤੇ ਜਾ ਰਹੇ ਹਨ। ਇਸ ਲਈ ਪ੍ਰਬੰਧਕਾਂ ਨੂੰ 14 ਅਗਸਤ ਤੱਕ ਗ੍ਰਾਮ ਪੰਚਾਇਤਾਂ ਨੂੰ ਵੰਡ ਕੇ ਪ੍ਰੋਫਾਰਮਾ ਪੈਨ ਡਰਾਈਵ ਸਮੇਤ ਸਾਫਟ ਕਾਪੀ ਰਾਹੀਂ ਭੇਜਣ ਦੇ ਹੁਕਮ ਜਾਰੀ ਕੀਤੇ ਗਏ ਹਨ।