ਦੋਰਾਹਾ ਨਗਰ ਕੌਂਸਲ ਚੋਣਾਂ ਦੇ ਨਤੀਜੇ ਐਲਾਨੇ

ਦੋਰਾਹਾ ਨਗਰ ਕੌਂਸਲ ਚੋਣਾਂ ਦੇ ਨਤੀਜੇ ਐਲਾਨੇ

ਦੋਰਾਹਾ ਨਗਰ ਕੌਂਸਲ ਚੋਣਾਂ ਦੇ ਐਲਾਨੇ ਗਏ ਨਤੀਜਿਆਂ ਨੇ ਸਥਾਨਕ ਸਿਆਸਤ ਵਿਚ ਨਵਾਂ ਸਮੀਕਰਨ ਪੈਦਾ ਕਰ ਦਿੱਤਾ ਹੈ। ਨਗਰ ਕੌਂਸਲ ਦੇ 15 ਵਾਰਡਾਂ ਲਈ ਹੋਈ ਚੋਣ ਵਿਚ ਆਮ ਆਦਮੀ ਪਾਰਟੀ ਨੇ  8 ਵਾਰਡਾਂ ’ਤੇ ਜਿੱਤ ਦਰਜ ਕੀਤੀ ਹੈ। ਦੂਜੇ ਪਾਸੇ ਕਾਂਗਰਸ ਨੇ 5 ਵਾਰਡਾਂ ਵਿਚ ਜਿੱਤ ਹਾਸਲ ਕੀਤੀ, ਜਦਕਿ 2 ਆਜ਼ਾਦ ਉਮੀਦਵਾਰ ਵੀ ਮੈਦਾਨ ਮਾਰਣ ਵਿਚ ਸਫਲ ਰਹੇ।

ਚੋਣ ਨਤੀਜਿਆਂ ਦੇ ਐਲਾਨ ਤੋਂ ਬਾਅਦ ਵੱਖ-ਵੱਖ ਸਿਆਸੀ ਪਾਰਟੀਆਂ ਦੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਜੇਤੂ ਉਮੀਦਵਾਰਾਂ ਦੇ ਹੱਕ ਵਿਚ ਨਾਅਰੇਬਾਜ਼ੀ ਅਤੇ ਵਧਾਈਆਂ ਦੇਣ ਦਾ ਸਿਲਸਿਲਾ ਸਾਰਾ ਦਿਨ ਜਾਰੀ ਰਿਹਾ। ਐਲਾਨੇ ਗਏ ਨਤੀਜਿਆਂ ਅਨੁਸਾਰ ਵਾਰਡ ਨੰਬਰ 1 ਤੋਂ ਕਾਂਗਰਸ ਦੀ ਉਮੀਦਵਾਰ ਤਮੰਨਾ ਮਲਹੋਤਰਾ ਪਤਨੀ ਹਰਿੰਦਰ ਕੁਮਾਰ ਹਿੰਦਾ ਨੇ ਜਿੱਤ ਦਰਜ ਕੀਤੀ। ਵਾਰਡ ਨੰਬਰ 2 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਾਹੁਲ ਜੇਤੂ ਰਹੇ, ਜਦਕਿ ਵਾਰਡ ਨੰਬਰ 3 ਤੋਂ ਆਪ ਦੀ ਉਮੀਦਵਾਰ ਪੂਜਾ ਨੇ ਕਾਮਯਾਬੀ ਹਾਸਲ ਕੀਤੀ। ਵਾਰਡ ਨੰਬਰ 4 ਵਿੱਚ ਆਜ਼ਾਦ ਉਮੀਦਵਾਰ ਅਮਰੀਕ ਚੰਦ ਨੇ ਜਿੱਤ ਦਰਜ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ।

ਵਾਰਡ ਨੰਬਰ 5 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਪ੍ਰੀਆ ਸ਼ਰਮਾ ਪਤਨੀ ਸੁਦਰਸ਼ਨ ਕੁਮਾਰ ਸ਼ਰਮਾ ਜੇਤੂ ਰਹੀ, ਜਦਕਿ ਵਾਰਡ ਨੰਬਰ 6 ਤੋਂ ਆਪ ਦੇ ਉਮੀਦਵਾਰ ਅਨਮੋਲ ਸ਼ਰਮਾ ਐਨੀ ਪੁੱਤਰ ਸੁਦਰਸ਼ਨ ਕੁਮਾਰ ਸ਼ਰਮਾ ਨੇ ਜਿੱਤ ਦਰਜ ਕੀਤੀ। ਵਾਰਡ ਨੰਬਰ 7 ਤੋਂ ਕਾਂਗਰਸ ਦੀ ਉਮੀਦਵਾਰ ਰਣਜੀਤ ਕੌਰ ਪਤਨੀ ਰਜਿੰਦਰ ਸਿੰਘ ਗਹੀਰ ਨੇ ਆਪਣੇ ਵਿਰੋਧੀਆਂ ਨੂੰ ਹਰਾਇਆ। ਵਾਰਡ ਨੰਬਰ 8 ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਸਾਬਕਾ ਪ੍ਰਧਾਨ ਸੁਦਰਸ਼ਨ ਕੁਮਾਰ ਸ਼ਰਮਾ ਨੇ ਜਿੱਤ ਦਰਜ ਕੀਤੀ। ਵਾਰਡ ਨੰਬਰ 9 ਤੋਂ ਆਜ਼ਾਦ ਉਮੀਦਵਾਰ ਪੰਕਜ ਗੋਤਮ ਨੇ ਜਿੱਤ ਹਾਸਲ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ, ਜਿਸ ਨਾਲ ਨਗਰ ਕੌਂਸਲ ਵਿੱਚ ਆਪ ਦੀ ਸਥਿਤੀ ਹੋਰ ਮਜ਼ਬੂਤ ਹੋ ਗਈ ਹੈ।

ਵਾਰਡ ਨੰਬਰ 10 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੰਵਲਜੀਤ ਸਿੰਘ ਬਿੱਟੂ ਜੇਤੂ ਰਹੇ। ਵਾਰਡ ਨੰਬਰ 11 ਤੋਂ ਕਾਂਗਰਸ ਦੇ ਉਮੀਦਵਾਰ ਅਤੇ ਸਾਬਕਾ ਐਕਟਿੰਗ ਪ੍ਰਧਾਨ ਕੁਲਵੰਤ ਸਿੰਘ ਕਾਲੂ ਨੇ ਜਿੱਤ ਦਰਜ ਕੀਤੀ। ਵਾਰਡ ਨੰਬਰ 12 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਜਸਵੰਤ ਕੌਰ ਨੇ ਕਾਮਯਾਬੀ ਹਾਸਲ ਕੀਤੀ। ਇਸੇ ਤਰ੍ਹਾਂ ਵਾਰਡ ਨੰਬਰ 13 ਤੋਂ ਕਾਂਗਰਸ ਦੇ ਉਮੀਦਵਾਰ ਇੰਦਰਜੀਤ ਸਿੰਘ ਸ਼ਾਲੂ ਬਾਬਾ ਜੇਤੂ ਰਹੇ, ਜਦਕਿ ਵਾਰਡ ਨੰਬਰ 14 ਤੋਂ ਕਾਂਗਰਸ ਦੇ ਉਮੀਦਵਾਰ ਰਣਵੀਰ ਸਿੰਘ ਨੇ ਜਿੱਤ ਦਰਜ ਕੀਤੀ। ਵਾਰਡ ਨੰਬਰ 15 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਹਰਜੀਤ ਕੌਰ ਨੇ ਜਿੱਤ ਹਾਸਲ ਕੀਤੀ। ਕੁੱਲ ਨਤੀਜਿਆਂ ਅਨੁਸਾਰ ਆਮ ਆਦਮੀ ਪਾਰਟੀ ਦੇ 8, ਕਾਂਗਰਸ ਦੇ 5 ਅਤੇ 2 ਆਜ਼ਾਦ ਉਮੀਦਵਾਰ ਜੇਤੂ ਰਹੇ। ਗਿਣਤੀ ਕੇਂਦਰਾਂ ’ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ ਅਤੇ ਪੂਰੀ ਚੋਣ ਪ੍ਰਕਿਰਿਆ ਸ਼ਾਂਤੀਪੂਰਵਕ ਢੰਗ ਨਾਲ ਸੰਪੰਨ ਹੋਈ।