- Updated: August 22, 2026 05:53 PM
ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੇ ਜੀਜਾ ਰਣਜੀਤ ਸਿੰਘ ਨੂੰ ਲੀਗਲ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਲੀਗਲ ਨੋਟਿਸ CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਭੇਜਿਆ ਹੈ ਤੇ ਉਨ੍ਹਾਂ ਨੂੰ 24 ਘੰਟੇ ਦੇ ਅੰਦਰ ਮੁਆਫ਼ੀ ਮੰਗਣ ਲਈ ਕਿਹਾ ਹੈ ਤੇ ਨਾਲ ਹੀ ਕਿਹਾ ਹੈ ਕਿ 24 ਘੰਟੇ ‘ਚ ਜਵਾਬ ਨਾ ਦੇਣ ‘ਤੇ ਕੋਰਟ ‘ਚ ਪੇਸ਼ ਹੋਣਾ ਪਵੇਗਾ।
ਦਰਅਸਲ ਲਗਾਤਾਰ ਇਲਜ਼ਾਮ ਲਗਾਏ ਜਾ ਰਹੇ ਸਨ ਕਿ ਪਿਛਲੇ ਦਿਨੀ ਰਣਜੀਤ ਸਿੰਘ ਵੱਲੋਂ ਕੁੱਝ ਟਿੱਪਣੀਆਂ ਕੀਤੀਆਂ ਗਈਆਂ ਸਨ। ਜਿਸ ਕਰਕੇ ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ ਵੱਲੋਂ ਮੰਗ ਕੀਤੀ ਗਈ ਸੀ ਕਿ ਇਸ ਮਾਮਲੇ ਵਿਚ ਜਲਦ ਤੋਂ ਜਲਦ ਐਕਸ਼ਨ ਲਿਆ ਜਾਵੇ। ਤੇ ਹੁਣ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਰਣਜੀਤ ਸਿੰਘ ਨੂੰ ਜਾਰੀ ਕਰ ਦਿੱਤਾ ਗਿਆ ਹੈ।