- Updated: June 04, 2024 06:15 PM
ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਡਾ. ਰਾਜਕੁਮਾਰ ਚੱਬੇਵਾਲ ਨੇ ਜਿੱਤ ਦਰਜ ਕਰ ਲਈ ਹੈ। ਉਨ੍ਹਾਂ ਦਾ ਮੁਕਾਬਲਾ ਉਮੀਦਵਾਰ ਯਾਮਿਨੀ ਗੌਤਮ ਦੇ ਨਾਲ ਸੀ। ਡਾ. ਰਾਜਕੁਮਾਰ ਚੱਬੇਵਾਲ ਨੇ ਯਾਮਿਨੀ ਗੌਤ ਨੂੰ ਵੱਡੇ ਫਰਕ ਨਾਲ ਹਰਾ ਕੇ ਜਿੱਤ ਦਰਜ ਕੀਤੀ ਹੈ। ਉਨ੍ਹਾਂ ਨੇ 44111 ਵੋਟਾਂ ਨਾਲ ਲੀਡ ਹਾਸਲ ਕੀਤੀ ਹੈ।
ਆਮ ਆਦਮੀ ਪਾਰਟੀ ਦੇ ਡਾ. ਰਾਜਕੁਮਾਰ ਚੱਬੇਵਾਲ ਦੀ ਜਿੱਤ ਦੇ ਬਾਅਦ ‘ਆਪ’ ਵਰਕਰਾਂ ਨੇ ਉਨ੍ਹਾਂ ਨੂੰ ਫੁੱਲ ਦੀਆਂ ਮਾਲਾਵਾਂ ਪਾ ਕੇ ਉੁਨ੍ਹਾਂ ਦਾ ਸਵਾਗਤ ਕੀਤਾ। ਇਸ ਦੌਰਾਨ ਵਰਕਰਾਂ ਦੀ ਭਾਰੀ ਭੀੜ ਰਹੀ। ਦੂਜੇ ਪਾਸੇ ਆਮ ਆਦਮੀ ਪਾਰਟੀ ਦੀ ਜਿੱਤ ਦੀ ਖੁਸ਼ੀ ਵਿਚ ਪਾਰਟੀ ਵਰਕਰਾਂ ਨੇ ਢੋਲ ਵਜਾ ਕੇ ਡਾਂਸ ਵੀ ਕੀਤਾ। ਡਾ. ਰਾਜਕੁਮਾਰ ਨੇ ਆਪਣੀ ਜਿੱਤ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਲੀਡਰਸ਼ਿਪ ਦਾ ਧੰਨਵਾਦ ਕੀਤਾ ਤੇ ਹੁਸ਼ਿਆਰਪੁਰ ਲੋਕ ਸਭਾ ਖੇਤਰ ਦੇ ਵੋਟਰਾਂ ਦਾ ਵੀ ਧੰਨਵਾਦ ਕੀਤਾ।