ਸਾਹਿਤਕਾਰ ਡਾ. ਰਤਨ ਸਿੰਘ ਜੱਗੀ ਨੂੰ ''ਗਿਆਨ ਰਤਨ'' ਐਵਾਰਡ ਨਾਲ ਕੀਤਾ ਗਿਆ ਸਨਮਾਨਿਤ

ਸਾਹਿਤਕਾਰ ਡਾ. ਰਤਨ ਸਿੰਘ ਜੱਗੀ ਨੂੰ ''ਗਿਆਨ ਰਤਨ'' ਐਵਾਰਡ ਨਾਲ ਕੀਤਾ ਗਿਆ ਸਨਮਾਨਿਤ

ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਵਲੋਂ ਅੱਜ ਪੰਜਾਬ ਯੂਨੀਵਰਸਿਟੀ ਵਿਖੇ 70ਵੇਂ ਡਿਗਰੀ ਵੰਡ ਸਮਾਰੋਹ ਦੌਰਾਨ ਪੀ. ਐੱਚ. ਡੀ. ਦੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆ। ਸਮਾਰੋਹ ਦੌਰਾਨ ਡਾ. ਰਤਨ ਸਿੰਘ ਜੱਗੀ ਨੂੰ 'ਗਿਆਨ ਰਤਨ' ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਪੰਜਾਬ ਦੇ ਸਾਹਿਤਕਾਰ ਡਾ. ਰਤਨ ਸਿੰਘ ਜੱਗੀ ਪੰਜਾਬੀ ਅਤੇ ਹਿੰਦੀ ਸਾਹਿਤ ਅਤੇ ਵਿਸ਼ੇਸ਼ ਤੌਰ 'ਤੇ ਗੁਰਮਤਿ ਸਾਹਿਤ ਦੇ ਵੱਡੇ ਵਿਦਵਾਨ ਹਨ।

                        Image

ਉਨ੍ਹਾਂ ਨੇ ਆਪਣੀ ਜ਼ਿੰਦਗੀ ਦਾ 70 ਸਾਲਾਂ ਤੋਂ ਜ਼ਿਆਦਾ ਸਮਾਂ ਪੰਜਾਬੀ, ਹਿੰਦੀ ਅਤੇ ਗੁਰਮਤਿ ਸਾਹਿਤ ਦੀ ਸੇਵਾ ਨੂੰ ਸਮਰਪਿਤ ਕੀਤਾ ਹੈ। ਉਹ 95 ਸਾਲਾਂ ਦੀ ਉਮਰ 'ਚ ਵੀ ਸਮਾਜ ਨੂੰ ਆਪਣੀਆਂ ਸਰਵ ਉੱਤਮ ਸਾਹਿਤਕ ਸੇਵਾਵਾਂ ਦੇ ਰਹੇ ਹਨ। ਉਨ੍ਹਾਂ ਨੇ ਹੁਣ ਤੱਕ ਸਮਾਜ ਨੂੰ ਕਰੀਬ 144 ਪੁਸਤਕਾਂ ਸਮਰਪਿਤ ਕੀਤੀਆਂ ਹਨ।

ਉਨ੍ਹਾਂ ਤੋਂ ਇਲਾਵਾ ਉਪ ਰਾਸ਼ਟਰਪਤੀ ਵੱਲੋਂ ਪੀ. ਯੂ. ਐਂਥਮ ਦੇ ਫਾਊਂਡਰ ਅਤੇ ਲੇਖਕ ਡਾ. ਇਰਸ਼ਾਦ ਕਾਮਿਲ ਨੂੰ ਸਾਹਿਤ ਰਤਨ ਪੁਰਸਕਾਰ, ਡਾ. ਵੀਣਾ ਟੰਡਨ ਨੂੰ ਵਿਗਿਆਨ ਰਤਨ ਅਤੇ ਰਾਕੇਸ਼ ਭਾਰਤੀ ਮਿੱਤਲ ਨੂੰ ਉਦਯੋਗ ਰਤਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।