- Updated: May 09, 2025 09:10 PM
ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਫਿਰਜ਼ੋਰ ਵਿਚ ਧਮਾਕਾ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਇਸ ਦੇ ਨਾਲ ਪਠਾਨਕੋਟ ਵਿਚ ਵੀ ਡਰੋਨ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿਚ ਵੀ ਗੋਲੀਆਂ ਦੀ ਆਵਾਜ਼ ਸੁਣੀ ਗਈ ਹੈ। ਇਸ ਦੇ ਨਾਲ ਹੀ ਭਾਰਤ ਨੇ ਆਪਣੇ ਸਾਰੇ ਡਿਫੈਂਸ ਸਿਸਟਮ ਐਕਟਿਵ ਕਰ ਦਿੱਤੇ ਗਏ ਹਨ। ਇਸ ਦੌਰਾਨ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਪਠਾਨਕੋਟ ਵਿਚ 10 ਦੇ ਕਰੀਬ ਡਰੋਨ ਧਮਾਕੇ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ।
ਜਾਣਕਾਰੀ ਮੁਤਾਬਕ ਪਟਿਆਲਾ, ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਬਟਾਲਾ ਸਣੇ ਵੱਖ-ਵੱਖ ਜ਼ਿਲ੍ਹਿਆ ਦੇ ਕਈ ਇਲਾਕਿਆਂ ਵਿਚ ਬਲੈਕਆਊਟ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਵਾਰ ਸਾਇਰਨ ਚੱਲਣ ਦੀਆਂ ਵੀ ਖਬਰਾਂ ਸਾਹਮਣੇ ਆ ਰਹੀਆਂ ਹਨ।