- Updated: May 21, 2026 05:00 PM
ਫਿਰੋਜ਼ਪੁਰ ਦੇ ਸਰਹੱਦੀ ਪਿੰਡ ਕਾਲੂ ਵਾਲਾ ਦੇ ਖੇਤਾਂ 'ਚ ਬੀ. ਐੱਸ. ਐੱਫ. ਅਤੇ ਪੁਲਸ ਨੇ ਸਰਚ ਦੌਰਾਨ ਇਕ ਡਰੋਨ ਬਰਾਮਦ ਕੀਤਾ ਹੈ। ਇਸ ਸਬੰਧ 'ਚ ਥਾਣਾ ਸਦਰ ਫਿਰੋਜ਼ਪੁਰ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਗੁਰਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇੰਸਪੈਕਟਰ ਦੀਪ ਸਿੰਘ ਅਸਿਸਟੈਂਟ ਕਮਾਂਡੈਂਟ ਬੀ. ਐੱਸ. ਐੱਫ. ਬੀ. ਓ. ਪੀ. ਚੌਂਕੀ ਸ਼ਾਮੇ ਕੇ ਫਿਰੋਜ਼ਪੁਰ ਨੇ ਦੱਸਿਆ ਕਿ ਪਿੰਡ ਕਾਲੂਵਾਲਾ ਵਿਖੇ ਡਰੋਨ ਐਕਟੀਟਿਵੀ ਹੋਈ ਹੈ।
ਜਾਂਚਕਰਤਾ ਗੁਰਨਾਮ ਸਿੰਘ ਨੇ ਦੱਸਿਆ ਕਿ ਬੀ. ਐੱਸ. ਐੱਫ. ਅਤੇ ਪੁਲਸ ਨੇ ਸਰਚ ਦੌਰਾਨ ਪਿੰਡ ਕਾਲੂ ਵਾਲਾ ਦੇ ਖੇਤਾਂ ਵਿਚੋਂ ਇਕ ਡਰੋਨ ਬਰਾਮਦ ਕੀਤਾ ਹੈ। ਪੁਲਸ ਨੇ ਦੱਸਿਆ ਕਿ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।