- Updated: October 01, 2026 07:49 PM
ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ 6 ਅਕਤੂਬਰ ਨੂੰ ਪੰਜਾਬ ਦੌਰੇ 'ਤੇ ਆ ਰਹੇ ਹਨ। ਦ੍ਰੌਪਦੀ ਮੁਰਮੂ ਦਸਮੇਸ਼ ਮਾਰਸ਼ਲ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਉਣਗੇ, ਇਸ ਉਪਰੰਤ ਮਾਤਾ ਸ੍ਰੀ ਨੈਣਾ ਦੇਵੀ ਮੰਦਿਰ, ਹਿਮਾਚਲ ਪ੍ਰਦੇਸ਼ ਵਿਖੇ ਨਤਮਸਤਕ ਹੋਣ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਅਦਿੱਤਿਆ ਡੇਚਲਵਾਲ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਸਬ-ਡਿਵੀਜ਼ਨ 'ਚ ਅਸਲਾ ਲੈ ਕੇ ਚੱਲਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।
ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਮੁਤਾਬਕ 6 ਅਕਤੂਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਸਬ-ਡਿਵੀਜ਼ਨ ਦੇ ਖੇਤਰ 'ਚ ਅਸਲਾ ਲੈ ਕੇ ਚੱਲਣ ’ਤੇ ਪੂਰਨ ਪਾਬੰਦੀ ਰਹੇਗੀ। ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਇਨ੍ਹਾਂ ਹੁਕਮਾਂ ਤੋਂ ਸੀਨੀਅਰ ਪੁਲਸ ਕਪਤਾਨ, ਰੂਪਨਗਰ ਅਤੇ ਮਿਲਟਰੀ ਫੋਰਸ ਨੂੰ ਛੋਟ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।