ਪੰਜਾਬ ''ਚ 9 ਮੁਲਜ਼ਮ ਹੈਰੋਇਨ ਤੇ ਹਥਿਆਰਾਂ ਸਮੇਤ ਗ੍ਰਿਫ਼ਤਾਰ, ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਦਾ ਪਰਦਾਫ਼ਾਸ਼

ਪੰਜਾਬ ''ਚ 9 ਮੁਲਜ਼ਮ ਹੈਰੋਇਨ ਤੇ ਹਥਿਆਰਾਂ ਸਮੇਤ ਗ੍ਰਿਫ਼ਤਾਰ, ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਦਾ ਪਰਦਾਫ਼ਾਸ਼

ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਦੋ ਨੈੱਟਵਰਕਾਂ ਦਾ ਪਰਦਾਫ਼ਾਸ਼ ਕੀਤਾ ਹੈ। ਪੁਲਸ ਨੇ 2 ਨਾਬਾਲਗਾਂ ਸਮੇਤ 9 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਮੁਲਜ਼ਮਾਂ ਕੋਲੋਂ 5 ਗੈਰ-ਕਾਨੂੰਨੀ ਪਿਸਤੌਲ, 9 ਜ਼ਿੰਦਾ ਕਾਰਤੂਸ ਅਤੇ 4 ਕਿਲੋ ਹੈਰੋਇਨ ਬਰਾਮਦ ਕੀਤੀ। ਨੈੱਟਵਰਕ ਦਾ ਪਰਦਾਫ਼ਾਸ਼ ਕਰਦੇ ਹੋਏ ਪੁਲਸ ਨੇ ਇਰਾਦਾ ਕਤਲ ਅਤੇ ਖੋਹ ਦਾ ਮਾਮਲਾ ਵੀ ਸੁਲਝਾ ਲਿਆ ਹੈ। ਇਸ ਦੀ ਜਾਣਕਾਰੀ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਹੈ।

                                                Image

ਪੁਲਸ ਵੱਲੋਂ ਹੋਰ ਸਾਥੀਆਂ ਦੀ ਪਛਾਣ ਕਰਨ, ਪਿਛਲੇ ਅਤੇ ਅਗਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ 'ਚ ਸ਼ਾਮਲ ਵਿਸ਼ਾਲ ਅਪਰਾਧਿਕ ਨੈੱਟਵਰਕਾਂ ਨੂੰ ਖ਼ਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਪੰਜਾਬ ਪੁਲਸ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਸੁਰੱਖਿਅਤ ਅਤੇ ਨਸ਼ਾ ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।