- Updated: February 05, 2026 10:00 AM
ਜਲੰਧਰ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ, ਇਥੇ ਸ਼ਰਾਬੀ ਵਿਅਕਤੀ ਨੇ 5 ਸਾਲਾ ਭੁੱਖੀ ਪਿਆਸੀ ਧੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ, ਕਿਉਂਕਿ ਉਹ ਉਸ ਨੂੰ ਪੀਣ ਤੋਂ ਰੋਕ ਰਹੀ ਸੀ ਤੇ ਵਾਰ-ਵਾਰ ਖਾਣਾ ਮੰਗ ਰਹੀ ਸੀ। ਮ੍ਰਿਤਕ ਦੀ ਪਹਿਚਾਣ ਪੰਜ ਸਾਲਾ ਨਿਹਾਰਿਕਾ ਵਜੋਂ ਹੋਈ ਹੈ।
ਦੱਸ ਦੇਈਏ ਕਿ ਸੱਚਾਈ ਉਦੋਂ ਸਾਹਮਣੇ ਆਈ ਜਦੋਂ ਗੁਆਂਢੀ ਨੇ ਬੱਚੀ ਨੂੰ ਬੇਹੋਸ਼ੀ ਦੀ ਹਾਲਤ ਵਿਚ ਦੇਖਿਆ ਤੇ ਉਸ ਨੂੰ ਡਾਕਟਰ ਕੋਲ ਲੈ ਗਿਆ, ਜਿੱਥੇ ਡਾਕਟਰਾਂ ਨੇ ਬੱਚੀ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਿਸ ਨੇ ਮੁਲਜ਼ਮ ਪਿਤਾ ਅਰਵਿੰਦਰ ਕੁਮਾਰ ਵਿਰੁੱਧ ਕਤਲ ਦਾ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।