- Updated: November 08, 2023 02:12 AM
ਪੰਜਾਬ 'ਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਭੂਚਾਲ ਦੀ 3.2 ਤੀਬਰਤਾ ਮਾਪੀ ਗਈ। ਨੈਸ਼ਨਲ ਸਿਸਮਿਕ ਮਾਨੀਟਰਿੰਗ ਸੈਂਟਰ (ਐਨਐਸਐਮਸੀ) ਮੁਤਾਬਕ ਅਜੇ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਖ਼ਬਰ ਨਹੀਂ ਹੈ। ਭੂਚਾਲ ਦੇ ਝਟਕੇ ਦੇਰ ਰਾਤ 1:13 ਵਜੇ ਮਹਿਸੂਸ ਕੀਤੇ ਗਏ। ਇਸ ਦੇ ਨਾਲ ਹੀ ਭੂਚਾਲ ਦੇ ਝਟਕੇ ਲੱਗਦੇ ਹੀ ਲੋਕ ਘਰਾਂ ਤੋਂ ਬਾਹਰ ਆ ਗਏ।
ਦੱਸ ਦਈਏ ਕਿ ਪੰਜਾਬ ਦੇ ਰੂਪਨਗਰ ਵਿੱਚ ਦੇਰ ਰਾਤ 01:13 ਵਜੇ 3.2 ਤੀਬਰਤਾ ਦਾ ਭੂਚਾਲ ਆਇਆ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਇਸ ਭੂਚਾਲ ਦੀ ਡੂੰਘਾਈ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ।