- Updated: May 23, 2026 12:20 PM
ਜਲੰਧਰ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਵੱਡੀ ਕਾਰਵਾਈ ਕਰਦਿਆਂ ਇੰਡੀਅਨ ਕੋਆਪਰੇਟਿਵ ਹਾਊਸ ਬਿਲਡਿੰਗ ਸੋਸਾਇਟੀ ਦੇ ਸਕੱਤਰ ਅਜੈ ਸਹਿਗਲ ਨੂੰ ਜਾਅਲੀ ਦਸਤਾਵੇਜ਼ਾਂ ਰਾਹੀਂ ਮਨੀ ਲਾਂਡਰਿੰਗ ਅਤੇ ਜ਼ਮੀਨ ਲਈ ਚੇਂਜ ਆਫ ਲੈਂਡ ਯੂਜ਼ (CLU) ਪ੍ਰਾਪਤ ਕਰਨ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਉਪਰ ਜ਼ਮੀਨ ਮਾਲਕਾਂ ਅਤੇ ਖਰੀਦਦਾਰਾਂ ਨਾਲ ਧੋਖਾਧੜੀ ਕਰਨ ਅਤੇ ਮਨੀ ਲਾਂਡਰਿੰਗ ਦੇ ਗੰਭੀਰ ਦੋਸ਼ ਹਨ। ਦੱਸਿਆ ਜਾ ਰਿਹਾ ਹੈ ਕਿ ਅਜੇ ਸਹਿਗਲ ਨੂੰ ਬੀਤੇ ਦਿਨੀਂ ਈ. ਡੀ. ਵੱਲੋਂ ਪੁੱਛਗਿੱਛ ਲਈ ਬੁਲਾਇਆ ਗਿਆ ਸੀ ,ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਅੱਜ ਮੋਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਦੋਸ਼ ਹਨ ਕਿ ਅਜੇ ਸਹਿਗਲ ਨੇ 15 ਜ਼ਮੀਨ ਮਾਲਕਾਂ ਨੇ ਲਗਭਗ 30.5 ਏਕੜ ਜ਼ਮੀਨ ਲਈ ਫਰਜ਼ੀ ਸਹਿਮਤੀ ਪੱਤਰ ਤਿਆਰ ਕੀਤੇ ਹਨ। ਇਨ੍ਹਾਂ ਦਸਤਾਵੇਜ਼ਾਂ ਵਿਚ ਜ਼ਮੀਨ ਮਾਲਕਾਂ ਦੇ ਨਕਲੀ ਹਸਤਾਖਰ ਅਤੇ ਅੰਗੂਠੇ ਦੇ ਨਿਸ਼ਾਨ ਵੀ ਲਗਾਏ ਗਏ ਤਾਂ ਜੋ ਸੀ. ਐੱਲ. ਯੂ. ਹਾਸਲ ਕੀਤੀ ਜਾ ਸਕੇ। ਸੂਤਰਾਂ ਅਨੁਸਾਰ ਹੇਰ-ਫੇਰ ਜ਼ਰੀਏ ਇਸ ਤਰ੍ਹਾਂ 150 ਕਰੋੜ ਰੁਪਏ ਤੋਂ ਵੱਧ ਦਾ ਘਪਲਾ ਕੀਤਾ ਗਿਆ ਹੈ।