- Updated: January 15, 2024 08:35 PM
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫਤਾਰ ਕਰ ਲਿਆ ਹੈ।ਧਰਮਸੋਤ ਨੂੰ ਈਡੀ ਦੀ ਜਲੰਧਰ ਯੂਨਿਟ ਨੇ ਜੰਗਲਾਤ ਘੁਟਾਲੇ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਬੁਲਾਇਆ ਸੀ। ਜਿੱਥੇ ਜਵਾਬ ਤੋਂ ਸੰਤੁਸ਼ਟ ਨਾ ਹੋਣ 'ਤੇ ਈਡੀ ਨੇ ਇਹ ਕਾਰਵਾਈ ਕੀਤੀ। ਫਿਲਹਾਲ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਨਵੰਬਰ 2023 ਵਿਚ ਹੀ ਧਰਮਸੋਤ ਤੋਂ ਇਲਾਵਾ ਈਡੀ ਨੇ ਸੰਗਤ ਸਿੰਘ ਗਿਲਜੀਆਂ, ਜੰਗਲਾਤ ਵਿਭਾਗ ਦੇ ਕੁਝ ਠੇਕੇਦਾਰਾਂ ਅਤੇ ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰਾਂ ਦੇ ਘਰਾਂ 'ਤੇ ਛਾਪੇਮਾਰੀ ਕੀਤੀ ਸੀ। ਈਡੀ ਧਰਮਸੋਤ ਦੇ ਨਜ਼ਦੀਕੀ ਸਹਿਯੋਗੀ ਅਤੇ ਜੰਗਲਾਤ ਵਿਭਾਗ ਦੇ ਠੇਕੇਦਾਰ ਹਰਮੋਹਿੰਦਰ ਸਿੰਘ, ਖੰਨਾ ਸਥਿਤ ਨਜ਼ਦੀਕੀ ਸਹਿਯੋਗੀ ਅਤੇ ਕੁਝ ਅਧਿਕਾਰੀਆਂ ਵਿਰੁੱਧ ਕਾਰਵਾਈ ਕਰ ਸਕਦੀ ਹੈ।