ਸ਼ਰਾਬ ਘੁਟਾਲਾ ਮਾਮਲੇ ''ਚ ED ਨੇ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ 

 ਸ਼ਰਾਬ ਘੁਟਾਲਾ ਮਾਮਲੇ ''ਚ ED ਨੇ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ 

ਦਿੱਲੀ ਤੋਂ ਇਕ ਬਹੁਤ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਵੱਲੋਂ ਗ੍ਰਿਫ਼਼ਤਾਰ ਕਰ ਲਿਆ ਗਿਆ ਹੈ। ਅੱਜ ਸ਼ਾਮ ਤੋਂ ਹੀ ਈਡੀ ਵੱਲੋਂ ਕੇਜਰੀਵਾਲ ਦੇ ਘਰ ਦੀ ਤਲਾਸ਼ੀ ਲਈ ਜਾ ਰਹੀ ਸੀ, ਜਿਸ ਤੋਂ ਕਰੀਬ 2 ਘੰਟੇ ਬਾਅਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਦੱਸਣਯੋਗ ਹੈ ਕਿ ਦਿੱਲੀ ਦੇ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਤੋਂ ਤੁਰੰਤ ਰਾਹਤ ਦੀ ਮੰਗ ਕੀਤੀ ਸੀ। ਅਦਾਲਤ ਨੇ ਫਿਲਹਾਲ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੀ ਗ੍ਰਿਫਤਾਰੀ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਇਲਾਵਾ ਈਡੀ ਨੂੰ ਦੋ ਹਫ਼ਤਿਆਂ ਅੰਦਰ ਜਵਾਬ ਦੇਣ ਲਈ ਕਿਹਾ ਗਿਆ ਸੀ।