ED ਦਾ ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲੇ ''ਚ ਸ਼ਿਕੰਜਾ, ਪੰਜਾਬ ਦੇ ਕਈ ਮੌਜੂਦਾ ਤੇ ਸਾਬਕਾ IAS-IPS ਅਧਿਕਾਰੀਆਂ ਨੂੰ ਸੰਮਨ

ED ਦਾ ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲੇ ''ਚ ਸ਼ਿਕੰਜਾ, ਪੰਜਾਬ ਦੇ ਕਈ ਮੌਜੂਦਾ ਤੇ ਸਾਬਕਾ IAS-IPS ਅਧਿਕਾਰੀਆਂ ਨੂੰ ਸੰਮਨ

ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਅਤੇ ਉਨ੍ਹਾਂ ਨਾਲ ਸਬੰਧਤ ਸੰਸਥਾਵਾਂ ਵਿਰੁੱਧ ਚੱਲ ਰਹੇ ਮਨੀ ਲਾਂਡਰਿੰਗ ਮਾਮਲੇ ਵਿੱਚ ਜਾਂਚ ਦਾ ਘੇਰਾ ਹੋਰ ਤੇਜ਼ ਕਰ ਦਿੱਤਾ ਹੈ। ਈ.ਡੀ. ਵੱਲੋਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਕਈ ਮੌਜੂਦਾ ਅਤੇ ਸੇਵਾਮੁਕਤ ਉੱਚ ਅਧਿਕਾਰੀਆਂ ਨੂੰ ਸੰਮਨ ਜਾਰੀ ਕੀਤੇ ਗਏ ਹਨ।

ਅਧਿਕਾਰਤ ਸੂਤਰਾਂ ਅਨੁਸਾਰ ਸੰਮਨ ਕੀਤੇ ਗਏ ਵਿਅਕਤੀਆਂ ਵਿੱਚ ਆਈ.ਏ.ਐੱਸ. (IAS) ਅਤੇ ਆਈ.ਪੀ.ਐੱਸ. (IPS) ਅਧਿਕਾਰੀਆਂ ਸਮੇਤ ਲਗਭਗ ਅੱਧੀ ਦਰਜਨ ਨੌਕਰਸ਼ਾਹ ਸ਼ਾਮਲ ਹਨ।

ਅਧਿਕਾਰੀਆਂ ਮੁਤਾਬਕ ਈ.ਡੀ. ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਮੁੱਖ ਸਹਾਇਕ ਕ੍ਰਿਸ਼ਨੂ ਸ਼ਾਰਦਾ ਨਾਲ ਇਨ੍ਹਾਂ ਨੌਕਰਸ਼ਾਹਾਂ ਦੇ ਕਥਿਤ ਸਬੰਧਾਂ ਅਤੇ ਵਿੱਤੀ ਲੈਣ-ਦੇਣ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਇਨ੍ਹਾਂ ਅਧਿਕਾਰੀਆਂ ਤੋਂ ਪੁੱਛਗਿੱਛ ਦੌਰਾਨ ਕਈ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।