- Updated: December 05, 2023 10:43 AM
ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਮੰਗਲਵਾਰ ਨੂੰ ਲਾਰੈਂਸ ਬਿਸ਼ਨੋਈ ਗੈਂਗ ਵਿਰੁਧ ਮਨੀ ਲਾਂਡਰਿੰਗ ਦੀ ਜਾਂਚ ਦੇ ਸਿਲਸਿਲੇ ਵਿਚ ਹਰਿਆਣਾ ਅਤੇ ਰਾਜਸਥਾਨ ਵਿਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ। ਕੇਂਦਰੀ ਜਾਂਚ ਏਜੰਸੀ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ ਜਾਂਚ ਦੇ ਹਿੱਸੇ ਵਜੋਂ ਦੋ ਸੂਬਿਆਂ ਵਿਚ ਲਗਭਗ 12 ਥਾਵਾਂ 'ਤੇ ਤਲਾਸ਼ੀ ਲੈ ਰਹੀ ਹੈ।ਬਿਸ਼ਨੋਈ, ਜੋ ਇਸ ਸਮੇਂ ਜੇਲ ਵਿਚ ਹੈ, ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮੁਲਜ਼ਮਾਂ ਵਿਚੋਂ ਇਕ ਹੈ।
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਗੈਂਗਸਟਰ ਵਿਰੁਧ ਐਫਆਈਆਰ ਦਰਜ ਕਰ ਕੇ ਚਾਰਜਸ਼ੀਟ ਦਾਖ਼ਲ ਕੀਤੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਇਨ੍ਹਾਂ ਐਫਆਈਆਰਜ਼ ਅਤੇ ਚਾਰਜਸ਼ੀਟਾਂ ਦੇ ਆਧਾਰ 'ਤੇ ਇਹ ਕਾਰਵਾਈ ਕੀਤੀ।