ਮਨੀ ਲਾਂਡਰਿੰਗ ਮਾਮਲੇ ''ਚ  AAP ਵਿਧਾਇਕ ਅਮਾਨਤੁੱਲਾ ਖਾਨ ਦੇ ਟਿਕਾਣਿਆਂ ’ਤੇ ਪਈ  ED ਦੀ ਛਾਪੇਮਾਰੀ। 

ਮਨੀ ਲਾਂਡਰਿੰਗ ਮਾਮਲੇ ''ਚ  AAP ਵਿਧਾਇਕ ਅਮਾਨਤੁੱਲਾ ਖਾਨ ਦੇ ਟਿਕਾਣਿਆਂ ’ਤੇ ਪਈ  ED ਦੀ ਛਾਪੇਮਾਰੀ। 

ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਿਲਸਿਲੇ ਵਿਚ ਮੰਗਲਵਾਰ ਨੂੰ ਦਿੱਲੀ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ ਦੇ ਘਰ 'ਤੇ ਛਾਪਾ ਮਾਰਿਆ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿਤੀ।ਅਮਾਨਤੁੱਲਾ ਖਾਨ (49) ਦਿੱਲੀ ਵਿਧਾਨ ਸਭਾ ਵਿਚ ਓਖਲਾ ਹਲਕੇ ਦੀ ਨੁਮਾਇੰਦਗੀ ਕਰਦੇ ਹਨ। ਉਨ੍ਹਾਂ ਅਤੇ ਕੁੱਝ ਹੋਰਾਂ ਵਿਰੁਧ ਮਨੀ ਲਾਂਡਰਿੰਗ ਦੇ ਕੇਸ ਦੀ ਜਾਂਚ ਕੀਤੀ ਜਾ ਰਹੀ ਹੈ। ਈ.ਡੀ. ਪ੍ਰੀਵੈਨਸ਼ਨ ਆਫ ਮਨੀ ਲਾਂਡਰਿੰਗ ਐਕਟ ਦੀਆਂ ਧਾਰਾਵਾਂ ਤਹਿਤ ਟਿਕਾਣਿਆਂ ਦੀ ਤਲਾਸ਼ੀ ਲੈ ਰਹੀ ਹੈ।

ਫੈਡਰਲ ਜਾਂਚ ਏਜੰਸੀ ਨੇ ਦਿੱਲੀ ਵਕਫ਼ ਬੋਰਡ ਵਿਚ ਗੈਰ-ਕਾਨੂੰਨੀ ਨਿਯੁਕਤੀਆਂ ਨਾਲ ਸਬੰਧਤ ਇਕ ਕਥਿਤ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਉਨ੍ਹਾਂ ਵਿਰੁਧ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਤੇ ਦਿੱਲੀ ਦੇ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ (ਏ.ਸੀ.ਬੀ.) ਦੁਆਰਾ ਦਰਜ ਇਕ ਐਫ.ਆਈ.ਆਰ. ਦਾ ਨੋਟਿਸ ਲਿਆ ਹੈ। ਦੱਸ ਦੇਈਏ ਕਿ ਅਮਾਨਤੁੱਲਾ ਖਾਨ ਦਿੱਲੀ ਵਕਫ ਬੋਰਡ ਦੇ ਚੇਅਰਮੈਨ ਹਨ।