ਝਾਰਖੰਡ ਦੇ ਮੁੱਖ ਮੰਤਰੀ ਨੂੰ ਈ.ਡੀ. ਨੇ ਕੀਤਾ ਤਲਬ। 

 ਝਾਰਖੰਡ ਦੇ ਮੁੱਖ ਮੰਤਰੀ ਨੂੰ ਈ.ਡੀ. ਨੇ ਕੀਤਾ ਤਲਬ। 

ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਕਾਲੇ ਧਨ ਨੂੰ ਚਿੱਟਾ ਕਰਨ ਦੇ ਮਾਮਲੇ ’ਚ ਪੁੱਛ-ਪੜਤਾਲ ਲਈ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਤਲਬ ਕੀਤਾ ਹੈ। ਅਧਿਕਾਰਿਕ ਸੂਤਰਾਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿਤੀ। ਸੂਤਰਾਂ ਨੇ ਕਿਹਾ ਕਿ ਉਨ੍ਹਾਂ ਨੂੰ 14 ਅਗੱਸਤ ਨੂੰ ਸੂਬੇ ਦੀ ਰਾਜਧਾਨੀ ਰਾਂਚੀ ’ਚ ਕਾਲੇ ਧਨ ਨੂੰ ਚਿੱਟਾ ਕਰਨ ਤੋਂ ਰੋਕਣ ਬਾਰੇ ਐਕਟ ਹੇਠ ਅਪਣਾ ਬਿਆਨ ਦਰਜ ਕਰਵਾਉਣ ਲਈ ਕਿਹਾ ਗਿਆ ਹੈ। ਸੋਰੇ ਨੂੰ ਕਿਸੇ ਮਾਮਲੇ ’ਚ ਸਦਿਆ ਗਿਆ ਹੈ, ਫਿਲਹਾਲ ਇਸ ਦੀ ਜਾਣਕਾਰੀ ਨਹੀਂ ਹੈ।

47 ਵਰ੍ਹਿਆਂ ਦੇ ਝਾਰਖੰਡ ਮੁਕਤੀ ਮੋਰਚਾ ਆਗੂ ਤੋਂ ਈ.ਡੀ. ਨੇ ਪਿਛਲੇ ਸਾਲ ਨਵੰਬਰ ’ਚ ਸੂਬੇ ’ਚ ਕਥਿਤ ਨਾਜਾਇਜ਼ ਖਣਨ ਨਾਲ ਜੁੜੇ ਇਕ ਹੋਰ ਮਾਮਲੇ ’ਚ ਪੁੱਛ-ਪੜਤਾਲ ਕੀਤੀ ਸੀ।