- Updated: September 21, 2026 10:28 AM
ਅਧਿਕਾਰੀਆਂ ਨੇ ਦੱਸਿਆ ਕਿ ਚੀਨ ਦੇ ਫੋਸ਼ਾਨ ਸ਼ਹਿਰ ਵਿੱਚ ਇੱਕ ਟੈਕਸਟਾਈਲ ਫੈਕਟਰੀ ਵਿੱਚ ਲੱਗੀ ਅੱਗ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ।ਫੋਸ਼ਾਨ ਗੁਆਂਗਡੋਂਗ ਸੂਬੇ ਵਿੱਚ ਸਥਿਤ ਹੈ। ਫੈਕਟਰੀ ਵਿੱਚ ਇਹ ਅੱਗ ਐਤਵਾਰ ਨੂੰ ਲੱਗੀ ਸੀ।
ਸਰਕਾਰੀ ਸਮਾਚਾਰ ਏਜੰਸੀ 'ਸਿਨਹੂਆ' ਨੇ ਸੋਮਵਾਰ ਨੂੰ ਦੱਸਿਆ ਕਿ ਬਚਾਅ ਕਾਰਜ ਜਾਰੀ ਹਨ।ਇਸ ਵਿੱਚ ਦੱਸਿਆ ਗਿਆ ਹੈ ਕਿ ਇਸ ਘਟਨਾ ਵਿੱਚ ਹੁਣ ਤੱਕ ਅੱਠ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਇੱਕ ਵਿਅਕਤੀ ਜ਼ਖ਼ਮੀ ਹੋਇਆ ਹੈ।