ਵੱਡਾ ਭਰਾ ਛੋਟੇ ਭਰਾ ਦੀ ਮੌਤ ਦਾ ਸਦਮਾ ਨਾ ਸਹਾਰ ਸਕਿਆ , ਇਕੋ ਚਿਖ਼ਾ ''ਤੇ ਹੋਇਆ ਦੋਵਾਂ ਦਾ ਸਸਕਾਰ

ਵੱਡਾ ਭਰਾ ਛੋਟੇ ਭਰਾ ਦੀ ਮੌਤ ਦਾ ਸਦਮਾ ਨਾ ਸਹਾਰ ਸਕਿਆ , ਇਕੋ ਚਿਖ਼ਾ ''ਤੇ ਹੋਇਆ ਦੋਵਾਂ ਦਾ ਸਸਕਾਰ

ਡੇਰਾ ਬਾਬਾ ਨਾਨਕ ਨਾਲ ਲੱਗਦੇ ਪਿੰਡ ਅਲੀ ਨੰਗਲ ਤੋਂ ਦਿਲ ਨੂੰ ਝੰਜੋੜ ਕੇ ਰੱਖ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਛੋਟੇ ਭਰਾ ਦੀ ਮੌਤ ਦਾ ਸਦਮਾ ਨਾ ਸਹਾਰਦੇ ਹੋਏ ਵੱਡੇ ਭਰਾ ਦੀ ਵੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਦੋਵਾਂ ਭਰਾਵਾਂ ਦਾ ਇੱਕੋ ਚਿਤਾ ਵਿਚ ਸਸਕਾਰ ਕੀਤਾ ਗਿਆ। ਦੋਵੇਂ ਸਕੇ ਭਰਾਵਾਂ ਦੀ ਹੋਈ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਜਾਣਕਾਰੀ ਅਨੁਸਾਰ ਚਚੇਰੇ ਭਰਾ ਬਲਜਿੰਦਰ ਸਿੰਘ (42 )ਪੁੱਤਰ ਰਤਨ ਸਿੰਘ ਆਪਣੇ ਪਰਿਵਾਰਕ ਜੀਆਂ ਸਮੇਤ ਖੇਤਾਂ ਵਿੱਚ ਕੰਮ ਕਰ ਰਿਹਾ ਸੀ ਕਿ ਇਸ ਦੌਰਾਨ ਉਸ ਨੂੰ ਤਰੇਲੀਆਂ ਆਉਣੀਆਂ ਸ਼ੁਰੂ ਹੋ ਗਈਆਂ ਤਾਂ ਉਸ ਨੂੰ ਤੁਰੰਤ ਬਟਾਲਾ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿਤਾ ਗਿਆ।

      Image

ਜਦੋਂ ਬਲਜਿੰਦਰ ਸਿੰਘ ਦੀ ਮੌਤ ਸਬੰਧੀ ਵੱਡੇ ਭਰਾ ਸੁਖਵਿੰਦਰ ਸਿੰਘ ਨੂੰ ਪਤਾ ਲੱਗਾ ਤਾਂ ਉਸ ਨੂੰ ਦਿਲ ਦਾ ਦੌਰਾ ਪੈ ਗਿਆ। ਜਿਥੇ ਉਸ ਨੂੰ ਚੰਡੀਗੜ੍ਹ ਦੇ ਇੱਕ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਪਰੰਤੂ ਉਥੇ ਉਸ ਨੇ ਦਮ ਤੋੜ ਦਿਤਾ। ਸ਼ੁੱਕਰਵਾਰ ਨੂੰ ਦੋਵਾਂ ਭਰਾਵਾਂ ਦਾ ਪਿੰਡ ਅਲੀ ਨੰਗਲ ਵਿਖੇ ਇਕੋ ਚਿਤਾ ਵਿਚ ਇਕੱਠਿਆਂ ਅੰਤਿਮ ਸਸਕਾਰ ਕਰ ਦਿੱਤਾ ਗਿਆ।