ਤੇਜ਼ ਰਫ਼ਤਾਰ ਬੱਸ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ

ਤੇਜ਼ ਰਫ਼ਤਾਰ ਬੱਸ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ

ਤੇਜ਼ ਰਫਤਾਰ ਬੱਸ ਵੱਲੋਂ ਟੱਕਰ ਮਾਰਨ ’ਤੇ ਇਕ ਮੋਟਰਸਾਈਕਲ ’ਤੇ ਸਵਾਰ ਬਜ਼ੁਰਗ ਵਿਅਕਤੀ ਦੀ ਮੌਤ ਹੋਣ ਤੇ ਪੁਰਾਣਾ ਸ਼ਾਲਾ ਪੁਲਸ ਨੇ ਬੱਸ ਚਾਲਕ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਏ.ਐੱਸ.ਆਈ ਚੈਂਚਲ ਸਿੰਘ ਨੇ ਦੱਸਿਆ ਕਿ ਨਰੇਸ ਕੁਮਾਰ ਪੁੱਤਰ ਜਗੀਰ ਸਿੰਘ ਵਾਸੀ ਫਤਿਹਗੜ ਥਾਣਾ ਦਸੂਆ ਜ਼ਿਲਾ ਹੁਸ਼ਿਆਰਪੁਰ ਨੇ ਬਿਆਨ ਦਿੱਤਾ ਕਿ ਉਹ ਸਮੇਤ ਗੁਰਪਾਲ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਫਤਿਹਗੜ ਨਾਲ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਪਿੰਡ ਜੈਨਪੁਰ ਥਾਣਾ ਨਰੋਟ ਜੈਮਲ ਸਿੰਘ ਜ਼ਿਲਾ ਪਠਾਨਕੋਟ ਤੋਂ ਧਾਰਮਿਕ ਜਗਾਂ ਤੋਂ ਮੱਥਾ ਟੇਕ ਕੇ ਆਪਣੇ ਘਰ ਨੂੰ ਵਾਪਸ ਆ ਰਿਹਾ ਸੀ।

ਜਦਕਿ ਸਾਡੇ ਅੱਗੇ ਮੇਰਾ ਪਿਤਾ ਜਗੀਰ ਸਿੰਘ ਆਪਣੇ ਮੋਟਰਸਾਈਕਲ ਨੰਬਰ ਪੀਬੀ07 ਏ.ਵਾਈ 6953 ਹੀਰੋ ਸਪਲੈਂਡਰ ਰੰਗ ਸਿਲਵਰ ’ਤੇ ਸਵਾਰ ਹੋ ਕੇ ਜਾ ਰਿਹਾ ਸੀ। ਜਦੋਂ ਅਸੀ ਜਗਤਪੁਰ ਅੱਡਾ ਕਰਾਂਸ ਕੀਤਾ ਤਾਂ ਸਾਹਮਣੇ ਮੁਕੇਰੀਆਂ ਸਾਈਡ ਤੋਂ ਇਕ ਬੱਸ ਕੰਪਨੀ ਰਾਜਧਾਨੀ ਨੰਬਰ ਪੀਬੀ06 ਏ.ਐਕਸ 2009 ਜਿਸ ਦੇ ਡਰਾਈਵਰ ਨੇ ਤੇਜ਼ ਰਫਤਾਰ ਲਾਪਰਵਾਹੀ ਨਾਲ ਗਲਤ ਸਾਈਡ ਲਿਆ ਕੇ ਮੇਰੇ ਪਿਤਾ ਦੇ ਮੋਟਰਸਾਈਕਲ ਵਿਚ ਟੱਕਰ ਮਾਰੀ। ਜਿਸ ਨਾਲ ਮੇਰੇ ਪਿਤਾ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਡਰਾਈਵਰ ਬੱਸ ਸਮੇਤ ਭੱਜ ਗਿਆ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਨਰੇਸ ਕੁਮਾਰ ਦੇ ਬਿਆਨਾਂ ’ਤੇ ਉਕਤ ਬੱਸ ਚਾਲਕ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ।