- Updated: December 05, 2025 10:25 AM
ਪੰਜਾਬ ਪੁਲਿਸ ਦੀ ਕਥਿਤ Audio ਕਲਿੱਪ ਮਾਮਲੇ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ‘ਤੇ ਚੋਣ ਕਮਿਸ਼ਨ ਵਲੋਂ ਨੋਟਿਸ ਲਿਆ ਗਿਆ ਹੈ। ਚੋਣ ਕਮਿਸ਼ਨ ਨੇ ਪੰਜਾਬ ਦੇ DGP ਤੋਂ ਰਿਪੋਰਟ ਮੰਗੀ ਹੈ। ਬੀਤੇ ਦਿਨੀਂ ਅਕਾਲੀ ਦਲ ਨੇ ਚੋਣ ਕਮਿਸ਼ਨ ਕੋਲ ਇਸ ਸਬੰਧੀ ਸ਼ਿਕਾਇਤ ਕੀਤੀ ਸੀ। ਜੇ ਗੱਲ ਕੀਤੀ ਜਾਵੇ ਚੋਣ ਕਮਿਸ਼ਨਰ ਕਮਲ ਰਾਜ ਚੌਧਰੀ ਵੱਲੋਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਤੋਂ ਇਸ ਕਥਿਤ ਆਡੀਓ ਕਲਿਪ ‘ਤੇ ਰਿਪੋਰਟ ਮੰਗੀ ਹੈ ਜਿਸ ਵਿਚ ਪਟਿਆਲਾ ਪੁਲਿਸ ਅਧਿਕਾਰੀਆਂ ਵਿਚਕਾਰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਵਿਰੋਧੀ ਆਗੂਆਂ ਨੂੰ ਨਾਮਜ਼ਦਗੀ ਦਾਖਲ ਕਰਨ ਤੋਂ ਰੋਕਣ ਲਈ ਰਣਨੀਤੀਆਂ ‘ਤੇ ਚਰਚਾ ਕੀਤੀ ਗਈ ਸੀ।
ਹਾਲਾਂਕਿ ਇਸ ਆਡੀਓ ਕਲਿਪ ‘ਤੇ ਪਟਿਆਲਾ ਦੇ SSP ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਟਵੀਟ ਕਰਕੇ ਦੱਸਿਆ ਸੀ ਕਿ ਇਹ ਆਡੀਓ AI ਜਨਰੇਟਿਡ ਕਲਿਪ ਹੈ। ਇਸ ਰਾਹੀਂ ਜਾਣਬੁੱਝ ਕੇ ਕਾਨੂੰਨ ਵਿਵਸਥਾ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਲਗਾਤਾਰ ਇਹ ਆਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਸੀ ਜਿਸ ਨਾਲ ਸਿਆਸੀ ਗਲਿਆਰਿਆਂ ਵਿਚ ਹਲਚਲ ਮਚ ਗਈ।
ਆਡੀਓ ਵਿਚ ਅਧਿਕਾਰੀ ਆਪਸ ਵਿਚ ਗੱਲਬਾਤ ਕਰਦੇ ਨਜ਼ਰ ਆ ਰਹੇ ਸੀ। ਕਿਉਂਕਿ ਇਕ ਪਾਸੇ ਕੁਝ ਹੀ ਦਿਨਾਂ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਹੋਣੀਆਂ ਹਨ ਤੇ ਨਾਮਜ਼ਦਗੀ ਭਰੇ ਜਾ ਰਹੇ ਹਨ ਤੇ ਉਸ ਨੂੰ ਲੈ ਕੇ ਗੱਲਬਾਤ ਹੋ ਰਹੀ ਹੈ। ਕਿਹਾ ਜਾ ਰਿਹਾ ਸੀ ਕਿ ਆਡੀਓ ਵਿਚ SSP ਵਰੁਣ ਸ਼ਰਮਾ ਦੀ ਆਵਾਜ਼ ਹੈ ਪਰ ਹੁਣ ਇਸ ਨੂੰ ਲੈ ਕੇ SSP ਪਟਿਆਲਾ ਦਾ ਬਿਆਨ ਸਾਹਮਣੇ ਆਇਆ ਹੈ ਜਿਨ੍ਹਾਂ ਕਿਹਾ ਹੈ ਕਿ ਇਹ ਆਡੀਓ AI ਜਨਰੇਟਿਡ ਹੈ। ਆਡੀਓ ਫੇਕ ਹੈ