- Updated: January 23, 2024 11:22 PM
ਕਾਂਗਰਸ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਤੇ ਉੱਤਰਾਖੰਡ ਲਈ ਸੂਬਾ ਚੋਣ ਕਮੇਟੀਆਂ ਦਾ ਗਠਨ ਕੀਤਾ। ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇ.ਸੀ. ਵੇਣੁਗੋਪਾਲ ਵੱਲੋਂ ਜਾਰੀ ਪ੍ਰੈੱਸ ਬਿਆਨ ਮੁਤਾਬਕ, ਕਾਂਗਰਸ ਪ੍ਰਧਾਨ ਮੱਲੀਕਾਰਜੁਨ ਖੜਗੇ ਨੇ ਇਨ੍ਹਾਂ ਕਮੇਟੀਆਂ ਦੇ ਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ 'ਚ ਗਠਿਤ ਸੂਬਾ ਚੋਣ ਕਮੇਟੀ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੀਨੀਅਰ ਆਗੂ ਅੰਬਿਕਾ ਸੋਨੀ, ਪ੍ਰਤਾਪ ਸਿੰਘ ਬਾਜਵਾ, ਨਵਜੋਤ ਸਿੰਘ ਸਿੱਧੂ, ਮਨੀਸ਼ ਤਿਵਾਰੀ ਤੇ ਹੋਰ ਕਈ ਸੀਨੀਅਰ ਆਗੂਆਂ ਨੂੰ ਜਗ੍ਹਾ ਦਿੱਤੀ ਗਈ ਹੈ।
ਇਸੇ ਤਰ੍ਹਾਂ ਉੱਤਰਾਖੰਡ ਪ੍ਰਦੇਸ਼ ਕਮੇਟੀ ਦੇ ਪ੍ਰਧਾਨ ਕਰਨ ਮਹਾਰਾ ਦੀ ਪ੍ਰਧਾਨਗੀ ਹੇਠ ਗਠਿਤ ਕਮੇਟੀ ਵਿਚ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ, ਸੀਨੀਅਰ ਆਗੂ ਪ੍ਰੀਤਮ ਸਿੰਘ, ਯਸ਼ਪਾਲ ਆਰਿਆ, ਆਲ ਇੰਡੀਆ ਕਾਂਗਰਸ ਕਮੇਟੀ ਦੇ ਸੰਚਾਰ ਵਿਭਾਗ ਦੇ ਸਕੱਤਰ ਵੈਭਵ ਵਾਲੀਆ ਤੇ ਹੋਰ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ।