- Updated: November 08, 2025 06:37 PM
ਤਰਨਤਾਰਨ ਜ਼ਿਲ੍ਹੇ ਵਿਚ ਹੋਣ ਵਾਲੀ ਜ਼ਿਮਨੀ ਚੋਣ ਤੋਂ ਪਹਿਲਾਂ ਹੀ ਤਰਨਤਾਰਨ ਦੀ ਐੱਸ. ਐੱਸ. ਪੀ. ਨੂੰ ਡਾ. ਰਵਜੋਤ ਕੌਰ ਗਰੇਵਾਲ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਭਾਰਤੀ ਚੋਣ ਕਮਿਸ਼ਨ ਵੱਲੋਂ ਕੀਤੀ ਗਈ ਹੈ, ਜਿਸ ਦੇ ਤਹਿਤ ਐੱਸਐੱਸਪੀ ਡਾ. ਰਵਜੋਤ ਕੌਰ ਗਰੇਵਾਲ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਜਾਣਕਾਰੀ ਮੁਤਾਬਕ ਮੁਤਾਬਕ ਸੀ. ਪੀ. ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ, ਆਈਪੀਐੱਸ ਨੂੰ ਤੁਰੰਤ ਪ੍ਰਭਾਵ ਨਾਲ ਤਰਨਤਾਰਨ ਦੇ ਐੱਸਐੱਸਪੀ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ।
ਬੀਤੇ ਕੱਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਹਲਕਾ ਤਰਨਤਾਰਨ ਵਿਚ ਹੋਣ ਜਾ ਰਹੀ ਜ਼ਿਮਨੀ ਚੋਣ ਦੇ ਚੱਲਦਿਆਂ ਮੌਜੂਦਾ ਕੌਂਸਲਰ ਅਤੇ ਸਰਪੰਚਾਂ ਸਮੇਤ ਹੋਰ ਵਰਕਰਾਂ ਨੂੰ ਨਜਾਇਜ਼ ਤੌਰ ਉੱਪਰ ਹਿਰਾਸਤ ਵਿਚ ਰੱਖਣ ਦੇ ਦੋਸ਼ ਲਗਾਏ ਗਏ ਸਨ ਜਿਸ ਨੂੰ ਲੈ ਕੇ ਤਰਨਤਾਰਨ ਦੇ ਬਾਠ ਚੌਂਕ ਵਿਚ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੇ ਸਾਰੇ ਵਰਕਰਾਂ ਵੱਲੋਂ ਧਰਨਾ ਵੀ ਲਗਾਇਆ ਗਿਆ ਸੀ। ਐੱਸ. ਐੱਸ.ਪੀ. 'ਤੇ ਹੋਈ ਕਾਰਵਾਈ ਨੂੰ ਇਸ ਮਾਮਲੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।