- Updated: May 06, 2025 04:38 PM
ਇੰਗਲੈਂਡ ਵਿਚ ਵਰਕ ਪਰਮਿਟ ਦਾ ਝਾਂਸਾ ਦੇ ਕੇ ਇਕ ਵਿਅਕਤੀ ਨਾਲ 9 ਲੱਖ ਰੁਪਏ ਦੀ ਠੱਗੀ ਕਰਨ ਵਾਲੀ ਔਰਤ ਟਰੈਵਲ ਏਜੰਟ ਖਿਲਾਫ ਟਾਂਡਾ ਪੁਲਸ਼ ਨੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ।ਪੁਲਸ ਨੇ ਇਹ ਮਾਮਲਾ ਐੱਸ.ਐੱਸ.ਪੀ ਹੁਸ਼ਿਆਰਪੁਰ ਨੂੰ ਦਿੱਤੀ ਗਈ ਦਰਖਾਸਤ ਉਪਰੰਤ ਧੋਖਾਧੜੀ ਦਾ ਸ਼ਿਕਾਰ ਹੋਏ ਹਰਮਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਰਾਮਪੁਰ ਸੀਕਰੀ ਤੇ ਦੇ ਆਧਾਰ 'ਤੇ ਟਰੈਵਲ ਏਜੰਟ ਸਾਖਸ਼ੀ ਸ਼ਰਮਾ ਪਤਨੀ ਸਾਜਨ ਮਲਹੋਤਰਾ ਵਾਸੀ ਪੁਰਾਣਾ ਹਸਪਤਾਲ ਕਪੂਰਥਲਾ ਦੇ ਖ਼ਿਲਾਫ਼ ਦਰਜ ਕੀਤਾ। ਐੱਸ.ਐੱਸ.ਪੀ ਹੁਸ਼ਿਆਰਪੁਰ ਨੂੰ ਦਿੱਤੀ ਗਈ ਦਰਖਾਸਤ ਵਿਚ ਬਲਵੀਰ ਸਿੰਘ ਨੇ ਦੱਸਿਆ ਕਿ ਉਕਤ ਟਰੈਵਲ ਏਜੰਟ ਨੇ ਉਸ ਨੂੰ ਵਿਦੇਸ਼ ਇੰਗਲੈਂਡ ਵਿਚ ਵਰਕ ਪਰਮਿਟ ਦਾ ਝਾਂਸਾ ਦੇ ਕੇ 9 ਲੱਖ ਰੁਪਏ ਲਏ ਸਨ ਨਾ ਹੀ ਤਾਂ ਉਕਤ ਏਜੰਟ ਨੇ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਹੁਣ ਪੈਸੇ ਵਾਪਸ ਕਰ ਰਿਹਾ ਹੈ। ਇਸ ਸਬੰਧੀ ਟਾਂਡਾ ਪੁਲਸ ਨੇ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।